ਕਿਹਾ, ਲੰਘੇ 10 ਸਾਲਾਂ ਦੌਰਾਨ ਪੰਜਾਬ ਦੇ ਲੋਕਾਂ ‘ਤੇ ਕੀਤੇ ਅੱਤਿਆਚਾਰਾਂ ਲਈ ਬਾਦਲਾਂ ਨੂੰ ਸਬਕ ਸਿਖਾਉਣਗੇ
ਚਮਕੌਰ ਸਾਹਿਬ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਤੋਪਾਂ ਦਾ ਮੂੰਹ ਬਾਦਲਾਂ ਵੱਲ ਮੋੜ ਲਿਆ ਹੈ। ਇਸ ਦੇ ਨਾਲ ਹੀ ਕੈਪਟਨ ਨੇ ਲੰਬੀ ਨੂੰ ਉਨ੍ਹਾਂ ਦੀ ਕਰਮ ਭੂਮੀ ਦੱਸਿਆ ਹੈ, ਜਿਥੇ ਉਹ ਲੰਘੇ 10 ਸਾਲਾਂ ਦੌਰਾਨ ਪੰਜਾਬ ਦੇ ਲੋਕਾਂ ਉਪਰ ਕੀਤੇ ਗਏ ਅੱਤਿਆਚਾਰਾਂ ਬਦਲੇ ਬਾਦਲਾਂ ਨੂੰ ਸਬਕ ਸਿਖਾਉਣਗੇ। ਚਮਕੌਰ ਸਾਹਿਬ ‘ਚ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਧਾਰਮਿਕ ਬੇਅਦਬੀਆਂ ਦੇ ਸਾਰੇ ਕੇਸਾਂ ਦੀ ਡੂੰਘਾਈ ਨਾਲ ਜਾਂਚ ਕਰਵਾਉਣਗੇ ਤੇ ਦੋਸ਼ੀ ਪਾਏ ਜਾਣ ‘ਤੇ ਬਾਦਲਾਂ ਨੂੰ ਸਜ਼ਾ ਦਿਵਾਉਣਗੇ। ਕੈਪਟਨ ਨੇ ਕਿਹਾ ਕਿ ਪਟਿਆਲਾ ਉਨ੍ਹਾਂ ਦੀ ਜਨਮ ਭੂਮੀ ਹੈ। ਇਸ ਵਿਚ ਉਨ੍ਹਾਂ ਦੀਆਂ ਭਾਵਨਾਤਮਕ ਜੜ੍ਹਾਂ ਹਨ। ਇਸੇ ਤਰ੍ਹਾਂ, ਉਨ੍ਹਾਂ ਨੇ ਲੰਬੀ ਨੂੰ ਆਪਣੀ ਕਰਮ ਭੂਮੀ ਵਜੋਂ ਚੁਣਿਆ ਹੈ। ਜ਼ਿਕਰਯੋਗ ਹੈ ਕਿ ਪਟਿਆਲਾ ਦੇ ਨਾਲ-ਨਾਲ ਅਮਰਿੰਦਰ ਲੰਬੀ ਹਲਕੇ ਤੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖਿਲਾਫ ਵੀ ਚੋਣ ਲੜ ਰਹੇ ਹਨ। ਪਰ ਕਾਂਗਰਸ ਹਾਈਕਮਾਂਡ ਨੇ ਅਜੇ ਤੈਅ ਕਰਨਾ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …