ਚਾਰ ਹੋਰ ਆਗੂਆਂ ਨੇ ਵੀ ਫੜਿਆ ਭਾਜਪਾ ਦਾ ਪੱਲਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਅੱਜ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। 6 ਦਿਨ ਪਹਿਲਾਂ ਯਾਨੀ 28 ਅਪ੍ਰੈਲ ਨੂੰ ਉਨ੍ਹਾਂ ਨੇ ਦਿੱਲੀ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡ ਦਿੱਤਾ ਸੀ ਪ੍ਰੰਤੂ ਉਨ੍ਹਾਂ ਉਸ ਸਮੇਂ ਕਿਹਾ ਸੀ ਕਿ ਉਹ ਪਾਰਟੀ ਨਹੀਂ ਛੱਡਣਗੇ। ਅਰਵਿੰਦਰ ਸਿੰਘ ਲਵਲੀ ਦੇ ਨਾਲ ਨੀਰਜ ਬਸੋਆ, ਰਾਜ ਕੁਮਾਰ ਚੌਹਾਨ, ਨਸੀਬ ਸਿੰਘ ਅਤੇ ਅਮਿਤ ਮਲਿਕ ਵੀ ਭਾਜਪਾ ਵਿਚ ਸ਼ਾਮਲ ਹੋ ਗਏ। ਲਵਲੀ ਦੂਜੀ ਵਾਰ ਭਾਜਪਾ ਵਿਚ ਸ਼ਾਮਲ ਹੋਏ ਹਨ ਅਤੇ ਇਸ ਤੋਂ ਪਹਿਲਾਂ ਉਹ 2017 ’ਚ ਕਾਂਗਰਸ ਪਾਰਟੀ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ। ਜਦਕਿ 2018 ’ਚ ਮੁੜ ਤੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਸਨ, ਜਿਸ ਤੋਂ ਬਾਅਦ 2023 ’ਚ ਲਵਲੀ ਨੂੰ ਦਿੱਲੀ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਸੀ।