0.7 C
Toronto
Tuesday, February 10, 2026
spot_img
HomeਕੈਨੇਡਾFrontਸੁਨੀਤਾ ਕੇਜਰੀਵਾਲ ਆਏਗੀ ਪੰਜਾਬ

ਸੁਨੀਤਾ ਕੇਜਰੀਵਾਲ ਆਏਗੀ ਪੰਜਾਬ

ਜਲੰਧਰ, ਲੁਧਿਆਣਾ ਅਤੇ ਅੰਮਿ੍ਰਤਸਰ ’ਚ ਚੋਣ ਰੈਲੀਆਂ ਨੂੰ ਕਰੇਗੀ ਸੰਬੋਧਨ
ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਚੋਣਾਵੀ ਕੰਪੇਨ ਨੂੰ ਹੋਰ ਤੇਜ਼ ਕਰਨ ਲਈ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵੀ ਪੰਜਾਬ ਪਹੁੰਚ ਰਹੀ ਹੈ। ਧਿਆਨ ਰਹੇ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਆਬਕਾਰੀ ਨੀਤੀ ਮਾਮਲੇ ’ਚ ਤਿਹਾੜ ਜੇਲ੍ਹ ਵਿਚ ਬੰਦ ਹਨ। ਇਸਦੇ ਚੱਲਦਿਆਂ ਸੁਨੀਤਾ ਕੇਜਰੀਵਾਲ ਪੰਜਾਬ ਦੇ ਤਿੰਨ ਲੋਕ ਸਭਾ ਹਲਕਿਆਂ ਲੁਧਿਆਣਾ, ਜਲੰਧਰ ਅਤੇ ਅੰਮਿ੍ਰਤਸਰ ਵਿਚ ਚੋਣ ਪ੍ਰਚਾਰ ਕਰੇਗੀ। ਇਸਦੇ ਲਈ ਪ੍ਰੋਗਰਾਮ ਵੀ ਤਿਆਰ ਕੀਤਾ ਜਾ ਰਿਹਾ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੁਨੀਤਾ ਕੇਜਰੀਵਾਲ ਇਸੇ ਹਫਤੇ 9 ਅਤੇ 10 ਮਈ ਨੂੰ ਪੰਜਾਬ ਪਹੁੰਚੇਗੀ। ਹਾਲਾਂਕਿ ਇਸ ਸਬੰਧੀ ਕੋਈ ਆਖਰੀ ਫੈਸਲਾ ਨਹੀਂ ਹੋਇਆ ਹੈ। ਇਹ ਲੋਕ ਸਭਾ ਚੋਣਾਂ ਵਿਚ ਪਹਿਲਾ ਮੌਕਾ ਹੈ, ਜਦੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਆਪਣੀ ਸਰਕਾਰ ਹੈ। ਨਾਲ ਹੀ ਆਮ ਆਦਮੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਆਪਣੇ ਦਮ ’ਤੇ ਚੋਣਾਂ ਲੜ ਰਹੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ 1 ਜੂਨ ਨੂੰ ਲੋਕ ਸਭਾ ਲਈ ਵੋਟਾਂ ਪੈਣੀਆਂ ਹਨ।
RELATED ARTICLES
POPULAR POSTS