24.1 C
Toronto
Wednesday, September 17, 2025
spot_img
HomeਕੈਨੇਡਾFrontਮਨਪ੍ਰੀਤ ਸਿੰਘ ਬਾਦਲ ਵੀ ਕਰਨਗੇ ਘਰ ਵਾਪਸੀ!

ਮਨਪ੍ਰੀਤ ਸਿੰਘ ਬਾਦਲ ਵੀ ਕਰਨਗੇ ਘਰ ਵਾਪਸੀ!

ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਚਾਚੇ ਦੇ ਪੁੱਤਰ ਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੁੜ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਸਕਦੇ ਹਨ। ਪੰਜਾਬ ’ਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਵਿਚ ਵਿੱਤ ਮੰਤਰੀ ਰਹੇ ਮਨਪ੍ਰੀਤ ਬਾਦਲ ਨਰਾਜ਼ ਹੋ ਕੇ ਕਾਂਗਰਸ ਪਾਰਟੀ ਵਿਚ ਚਲੇ ਗਏ ਸਨ ਅਤੇ ਕਾਂਗਰਸ ਪਾਰਟੀ ਨੇ ਵੀ ਉਨ੍ਹਾਂ ਨੂੰ ਪੰਜਾਬ ਦਾ ਵਿੱਤ ਮੰਤਰੀ ਬਣਾ ਦਿੱਤਾ ਸੀ। ਇਸ ਤੋਂ ਬਾਅਦ ਉਹ ਹੁਣ ਭਾਜਪਾ ਵਿਚ ਜਾ ਚੁੱਕੇ ਹਨ। ਹੁਣ ਸਿਆਸੀ ਹਲਕਿਆਂ ਵਿਚ ਚਰਚਾ ਜ਼ੋਰਾਂ ’ਤੇ ਹੈ ਕਿ ਮਨਪ੍ਰੀਤ ਸਿੰਘ ਬਾਦਲ ਕਿਸੇ ਸਮੇਂ ਵੀ ਮੁੜ ਸ਼ੋ੍ਰਮਣੀ ਅਕਾਲੀ ਦਲ ਵਾਪਸ ਪਰਤ ਸਕਦੇ ਹਨ। ਜ਼ਿਕਰਯੋਗ ਹੈ ਕਿ ਬਠਿੰਡਾ ਲੋਕ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਟਿਕਟ ’ਤੇ ਹਰਸਿਮਰਤ ਕੌਰ ਬਾਦਲ ਚੋਣ ਲੜ ਰਹੇ ਹਨ ਅਤੇ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੂੰ ਉਮੀਦਵਾਰ ਬਣਾਇਆ ਹੈ। ਇਸੇ ਤਰ੍ਹਾਂ ਕਾਂਗਰਸ ਨੇ ਜੀਤਮਹਿੰਦਰ ਸਿੰਘ ਸਿੱਧੂ ਨੂੰ ਬਠਿੰਡਾ ਤੋਂ ਟਿਕਟ ਦਿੱਤੀ ਹੋਈ ਹੈ। ਇਸਦੇ ਚੱਲਦਿਆਂ ਜੇਕਰ ਮਨਪ੍ਰੀਤ ਸਿੰਘ ਬਾਦਲ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਜਾਂਦੇ ਹਨ ਤਾਂ ਅਕਾਲੀ ਉਮੀਦਵਾਰ ਲਈ ਥੋੜ੍ਹੀ ਰਾਹਤ ਜ਼ਰੂਰ ਹੋਵੇਗੀ, ਪਰ ਚੋਣ ਮੁਕਾਬਲਾ ਦਿਲਚਸਪ ਹੋਣ ਦੀ ਸੰਭਾਵਨਾ ਹੈ।
RELATED ARTICLES
POPULAR POSTS