Breaking News
Home / ਕੈਨੇਡਾ / Front / ਪੰਜਾਬ ’ਚ ਭਲਕੇ ਜਾਰੀ ਹੋਵੇਗਾ ਲੋਕ ਸਭਾ ਚੋਣਾਂ ਸਬੰਧੀ ਨੋਟੀਫਿਕੇਸ਼ਨ

ਪੰਜਾਬ ’ਚ ਭਲਕੇ ਜਾਰੀ ਹੋਵੇਗਾ ਲੋਕ ਸਭਾ ਚੋਣਾਂ ਸਬੰਧੀ ਨੋਟੀਫਿਕੇਸ਼ਨ

ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ’ਚ 14 ਮਈ ਤੱਕ ਭਰੀਆਂ ਜਾਣਗੀਆਂ ਨਾਮਜ਼ਦਗੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿਚ ਲੋਕ ਸਭਾ ਚੋਣਾਂ ਸਬੰਧੀ ਨੋਟੀਫਿਕੇਸ਼ਨ ਭਲਕੇ 7 ਮਈ ਨੂੰ ਜਾਰੀ ਹੋ ਜਾਵੇਗਾ ਅਤੇ ਇਸਦੇ ਨਾਲ ਹੀ ਚੋਣ ਪ੍ਰਕਿਰਿਆ ਵੀ ਸ਼ੁਰੂ ਹੋ ਜਾਵੇਗੀ। ਇਹ ਨਾਮਜ਼ਦਗੀਆਂ ਭਰਨ ਦਾ ਕੰਮ 14 ਮਈ ਤੱਕ ਚੱਲਣਾ ਹੈ ਅਤੇ ਜੇਕਰ ਕੋਈ ਉਮੀਦਵਾਰ ਨਾਮਜ਼ਦਗੀ ਵਾਪਸ ਲੈਣੀ ਚਾਹੁੰਦਾ ਹੈ ਤਾਂ 17 ਮਈ ਤੱਕ ਆਪਣਾ ਨਾਮ ਵਾਪਸ ਲੈ ਸਕਦਾ ਹੈ। ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿਚ ਵੋਟਿੰਗ ਇਕੋ ਸਮੇਂ, ਯਾਨੀ ਕਿ 7ਵੇਂ ਗੇੜ ਦੌਰਾਨ 1 ਜੂਨ ਨੂੰ ਨਿਰਧਾਰਿਤ ਕੀਤੀ ਗਈ ਹੈ ਤੇ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ। ਧਿਆਨ ਰਹੇ ਕਿ ਪੰਜਾਬ ਦੀਆਂ 13 ਲੋਕ ਸਭਾ ਹਨ, ਹਿਮਾਚਲ ਪ੍ਰਦੇਸ਼ ਦੀਆਂ 4 ਅਤੇ ਚੰਡੀਗੜ੍ਹ ਦੀ ਇਕ ਲੋਕ ਸਭਾ ਸੀਟ ਹੈ। ਜ਼ਿਕਰਯੋਗ ਹੈ ਕਿ 2019 ਦੀਆਂ ਲੋਕ ਸਭਾ ਚੋਣਾਂ ਸਮੇਂ ਇਨ੍ਹਾਂ ਤਿੰਨਾਂ ਰਾਜਾਂ ਦੀਆਂ 18 ਸੀਟਾਂ ਲਈ 359 ਉਮੀਦਵਾਰ ਚੋਣ ਮੈਦਾਨ ਵਿਚ ਸਨ। ਪੰਜਾਬ ਦੀਆਂ 13 ਸੀਟਾਂ ਲਈ  278, ਹਿਮਾਚਲ ਦੀਆਂ 4 ਸੀਟਾਂ ਲਈ 45 ਅਤੇ ਚੰਡੀਗੜ੍ਹ ਦੀ ਇਕੋ ਇਕ ਸੀਟ ਲਈ 36 ਉਮੀਦਵਾਰ ਚੋਣ ਮੈਦਾਨ ਸਨ। ਸੋ ਇਸ ਵਾਰ ਦੇ ਉਮੀਦਵਾਰਾਂ ਦਾ ਪਤਾ 17 ਮਈ ਤੋਂ ਬਾਅਦ ਹੀ ਲੱਗੇਗਾ ਕਿ ਕਿੰਨੇ ਉਮੀਦਵਾਰ ਚੋਣ ਮੈਦਾਨ ਵਿਚ ਹਨ।

Check Also

ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਨੂੰ ਚੋਣ ਪ੍ਰਚਾਰ ਦੌਰਾਨ ਵਿਅਕਤੀ ਨੇ ਮਾਰਿਆ ਥੱਪੜ

ਕਨ੍ਹਈਆ ਦੇ ਸਮਰਥਕਾਂ ਨੇ ਹਮਲਾਵਰ ਵਿਅਕਤੀ ਨਾਲ ਕੀਤੀ ਮਾਰੁਕੱਟ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਜਧਾਨੀ ਦਿੱਲੀ …