21.3 C
Toronto
Wednesday, September 30, 2026
spot_img
HomeਕੈਨੇਡਾFrontਪੰਜਾਬ ਭਾਜਪਾ ਦੇ ਵਫਦ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਦੇ...

ਪੰਜਾਬ ਭਾਜਪਾ ਦੇ ਵਫਦ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਦੇ ਚੋਣ ਕਮਿਸ਼ਨ ਨੂੰ ਦਿੱਤਾ ਮੰਗ ਪੱਤਰ

ਪੰਜਾਬ ਭਾਜਪਾ ਦੇ ਵਫਦ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਦੇ ਚੋਣ ਕਮਿਸ਼ਨ ਨੂੰ ਦਿੱਤਾ ਮੰਗ ਪੱਤਰ
ਚੋਣ ਕਮਿਸ਼ਨ ਨੇ ਡੀ.ਜੀ.ਪੀ. ਪੰਜਾਬ ਤੋਂ ਮੰਗਿਆ ਜਵਾਬ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਭਾਜਪਾ ਦਾ ਇਕ ਵਫ਼ਦ ਚੰਡੀਗੜ੍ਹ ’ਚ ਪੰਜਾਬ ਦੇ ਚੋਣ ਕਮਿਸ਼ਨ ਨੂੰ ਮਿਲਿਆ। ਇਸ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਚੋਣ ਕਮਿਸ਼ਨ ਨੂੰ ਮਿਲ ਕੇ ਅੱਜ ਇਕ ਮੰਗ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਚੋਣ ਕਮਿਸ਼ਨ ਪੰਜਾਬ ਨੂੰ ਅਪੀਲ ਕੀਤੀ ਕਿ ਕਾਨੂੰਨ ਵਿਵਸਥਾ ਸਬੰਧੀ ਸਰਕਾਰ ਤੋਂ ਰਿਪੋਰਟ ਮੰਗੀ ਜਾਵੇ। ਇਸ ਦੇ ਚੱਲਦਿਆਂ ਸੁਨੀਲ ਜਾਖੜ ਦੀ ਸ਼ਿਕਾਇਤ ਤੋਂ ਬਾਅਦ ਚੋਣ ਕਮਿਸ਼ਨ ਵਲੋਂ ਡੀ.ਜੀ.ਪੀ. ਪੰਜਾਬ ਤੋਂ ਜਵਾਬ ਤਲਬ ਕੀਤਾ ਗਿਆ ਹੈ। ਚੋਣ ਕਮਿਸ਼ਨ ਨੇ ਭਾਜਪਾ ਵਲੋਂ ਦਿੱਤੇ ਗਏ ਮੰਗ ਪੱਤਰ ਤੋਂ ਤਿੰਨ ਘੰਟੇ ਬਾਅਦ ਹੀ ਰਿਪੋਰਟ ਮੰਗ ਲਈ ਹੈ। ਕਮਿਸ਼ਨ ਨੇ ਸੂਬੇ ਵਿਚ ਨਿਰਪੱਖ ਚੋਣ ਅਮਲ ਸੰਬੰਧੀ ਜਵਾਬ ਮੰਗਿਆ ਹੈ।
RELATED ARTICLES
POPULAR POSTS