ਜੰਮ ਕੇ ਹੋਈ ਨਾਅਰੇਬਾਜ਼ੀ
ਮੁਕਤਸਰ/ਬਿਊਰੋ ਨਿਊਜ਼
ਲੰਬੀ ਵਿੱਚ ਅੱਜ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਮਾਗਮ ਵਿੱਚ ਲੋਕਾਂ ਨੇ ਹੰਗਾਮਾ ਕਰ ਦਿੱਤਾ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਵਿੱਚ ਚੋਣ ਪ੍ਰਚਾਰ ਕਰਨ ਦੇ ਪ੍ਰੋਗਰਾਮ ਤਹਿਤ ਹਲਕੇ ਦੇ ਪਿੰਡ ਸਿੱਖ ਵਾਲਾ ਵਿਖੇ ਪਹੁੰਚੇ। ਬਾਦਲ ਜਦੋਂ ਪਿੰਡ ਵਿੱਚ ਪਹੁੰਚੇ ਤਾਂ ਉੱਥੇ ਇਕੱਠੇ ਹੋਏ ਲੋਕਾਂ ਨੇ ਹੰਗਾਮਾ ਕਰ ਦਿੱਤਾ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਹੰਗਾਮੇ ਦੇ ਚੱਲਦਿਆਂ ਪ੍ਰਕਾਸ਼ ਸਿੰਘ ਬਾਦਲ ਆਪਣਾ ਭਾਸ਼ਣ ਰੋਕ ਕੇ ਅਗਲੇ ਪਿੰਡ ਲਈ ਰਵਾਨਾ ਹੋ ਗਏ। ਜ਼ਿਕਰਯੋਗ ਹੈ ਕਿ ਪਿੰਡ ਵਾਲੇ ਅਕਾਲੀ ਦਲ ਦੇ ਆਗੂ ਤਜਿੰਦਰ ਸਿੰਘ ਮਿੱਢੂ ਖੇੜਾ ਦਾ ਵਿਰੋਧ ਕਰ ਰਹੇ ਸਨ। ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਮਿੱਢੂਖੇੜਾ ਨੇ ਪਿਛਲੇ ਦਿਨੀਂ ਪਿੰਡ ਵਿੱਚ ਹੋਏ ਝਗੜੇ ਦੌਰਾਨ ਕਾਂਗਰਸੀ ਧੜੇ ਦੀ ਮਦਦ ਕੀਤੀ ਸੀ। ਇਸ ਕਰਕੇ ਪਿੰਡ ਵਾਸੀਆਂ ਨੇ ਉਸ ਦਾ ਵਿਰੋਧ ਕੀਤਾ ਹੈ।
ਚੇਤੇ ਰਹੇ ਕਿ ਪਿਛਲੇ ਦਿਨੀਂ ਵੀ ਮੁੱਖ ਮੰਤਰੀ ਦੇ ਸਮਾਗਮ ਵਿਚ ਹੰਗਾਮਾ ਹੋ ਗਿਆ ਸੀ ਅਤੇ ਇਕ ਅੱਕੇ ਹੋਏ ਵਿਅਕਤੀ ਨੇ ਪ੍ਰਕਾਸ਼ ਸਿੰਘ ਬਾਦਲ ਦੇ ਜੁੱਤੀ ਮਾਰ ਦਿੱਤੀ ਸੀ। ਜਲਾਲਾਬਾਦ ਹਲਕੇ ਵਿਚ ਵੀ ਸੁਖਬੀਰ ਬਾਦਲ ਦੇ ਕਾਫਲੇ ਉਤੇ ਪਥਰਾਅ ਹੋਇਆ ਸੀ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …