Breaking News
Home / ਕੈਨੇਡਾ / Front / ਭਾਰਤ ਦੇ 11 ਸੂਬਿਆਂ ’ਚ ਲੋਕ ਸਭਾ ਦੇ ਤੀਜੇ ਪੜਾਅ ਦੀਆਂ ਵੋਟਾਂ ਭਲਕੇ ਮੰਗਲਵਾਰ ਨੂੰ

ਭਾਰਤ ਦੇ 11 ਸੂਬਿਆਂ ’ਚ ਲੋਕ ਸਭਾ ਦੇ ਤੀਜੇ ਪੜਾਅ ਦੀਆਂ ਵੋਟਾਂ ਭਲਕੇ ਮੰਗਲਵਾਰ ਨੂੰ

93 ਸੀਟਾਂ ’ਤੇ ਪੈਣਗੀਆਂ ਵੋਟਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਦੌਰਾਨ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਅਤੇ 10 ਸੂਬਿਆਂ ਵਿਚ ਭਲਕੇ 7 ਮਈ ਦਿਨ ਮੰਗਲਵਾਰ ਨੂੰ 93 ਸੀਟਾਂ ਵੋਟਾਂ ਪੈਣਗੀਆਂ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਗਾਂਧੀਨਗਰ ਸੀਟ ’ਤੇ ਵੀ ਭਲਕੇ ਵੋਟਿੰਗ ਹੋਣੀ ਹੈ। ਇਸੇ ਤਰ੍ਹਾਂ ਮੱਧ ਪ੍ਰਦੇਸ਼ ਦੀ ਗੁਨਾ ਸੀਟ ਤੋਂ ਕੇਂਦਰੀ ਮੰਤਰੀ ਜਿਓਤਿਰਦਿੱਤਿਆ ਸਿੰਧੀਆ ਚੋਣ ਲੜ ਰਹੇ ਹਨ, ਉਥੇ ਵੀ ਭਲਕੇ ਹੀ ਵੋਟਾਂ ਪੈਣੀਆਂ ਹਨ। ਇਸਦੇ ਚੱਲਦਿਆਂ ਤੀਜੇ ਗੇੜ ਦੀਆਂ ਵੋਟਾਂ ਦੌਰਾਨ ਕਈ ਦਿੱਗਜ਼ ਆਗੂਆਂ ਦੀ ਕਿਸਮਤ ਵੋਟਿੰਗ ਮਸ਼ੀਨਾਂ ’ਚ ਬੰਦ ਹੋ ਜਾਣੀ ਹੈ। ਧਿਆਨ ਰਹੇ ਕਿ ਭਾਰਤ ਵਿਚ ਲੰਘੀ 19 ਅਪ੍ਰੈਲ ਤੋਂ ਲੋਕ ਸਭਾ ਦੀਆਂ ਵੋਟਾਂ ਪੈਣ ਦਾ ਕੰਮ ਸ਼ੁਰੂ ਹੋਇਆ ਸੀ ਅਤੇ ਇਹ ਵੋਟਾਂ 7 ਗੇੜਾਂ ਵਿਚ ਪੈਣੀਆਂ ਹਨ। ਦੋ ਗੇੜਾਂ ਦੀਆਂ ਵੋਟਾਂ ਪੈ ਚੁੱਕੀਆਂ ਅਤੇ ਤੀਜੇ ਗੇੜ ਦੀਆਂ ਵੋਟਾਂ ਭਲਕੇ 7 ਮਈ ਨੂੰ ਪੈ ਜਾਣਗੀਆਂ। ਇਸੇ ਤਰ੍ਹਾਂ ਪੰਜਾਬ ਵਿਚ ਅਖੀਰਲੇ ਯਾਨੀ 7ਵੇਂ ਗੇੜ ਦੌਰਾਨ 1 ਜੂਨ ਨੂੰ ਵੋਟਾਂ ਪੈਣਗੀਆਂ ਹਨ। ਇਨ੍ਹਾਂ ਸਾਰੀਆਂ 7 ਗੇੜਾਂ ਦੀਆਂ ਵੋਟਾਂ ਪੈਣ ਤੋਂ ਬਾਅਦ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ।

Check Also

ਰਾਜਸਥਾਨ ਦੇ ਫੋਲਾਦੀ ’ਚ ਤਾਪਮਾਨ 51 ਡਿਗਰੀ ’ਤੇ ਪਹੁੰਚਿਆ

ਪੰਜਾਬ ਅਤੇ ਹਰਿਆਣਾ ਵਿਚ ਵੀ ਹੀਟ ਵੇਵ ਦਾ ਰੈਡ ਅਲਰਟ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਵਿਚ ਭਿਆਨਕ …