Breaking News
Home / ਕੈਨੇਡਾ / Front / ਪੰਜਾਬ ’ਚ ਜਾਰੀ ਹੋਇਆ ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ

ਪੰਜਾਬ ’ਚ ਜਾਰੀ ਹੋਇਆ ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ

14 ਮਈ ਤੱਕ ਉਮੀਦਵਾਰ ਭਰ ਸਕਣਗੇ ਨਾਮਜ਼ਦਗੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿਚ ਲੋਕ ਸਭਾ ਚੋਣਾਂ ਸਬੰਧੀ ਨੋਟੀਫਿਕੇਸ਼ਨ ਅੱਜ ਮੰਗਲਵਾਰ 7 ਮਈ ਨੂੰ ਜਾਰੀ ਹੋ ਗਿਆ ਹੈ ਅਤੇ ਨਾਲ ਹੀ ਨਾਮਜ਼ਦਗੀਆਂ ਭਰਨ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ। ਇਸਦੇ ਚੱਲਦਿਆਂ ਪੰਜਾਬ, ਹਿਮਾਚਲ ਅਤੇ ਚੰਡੀਗੜ੍ਹ ’ਚ ਲੋਕ ਸਭਾ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰ 14 ਮਈ ਸ਼ਾਮ 5 ਵਜੇ ਤੱਕ ਆਪਣੀ-ਆਪਣੀ ਨਾਮਜ਼ਦਗੀ ਭਰ ਸਕਦੇ ਹਨ। ਇਨ੍ਹਾਂ ਨਾਮਜ਼ਦਗੀਆਂ ਦੀ ਜਾਂਚ ਪੜਤਾਲ 15 ਮਈ ਨੂੰ ਹੋਵੇਗੀ। ਇਸ ਜਾਂਚ ਪੜਤਾਲ ਤੋਂ ਬਾਅਦ 17 ਮਈ ਤੱਕ ਜੇਕਰ ਕੋਈ ਉਮੀਦਵਾਰ ਆਪਣਾ ਨਾਮ ਵਾਪਸ ਲੈਣਾ ਚਾਹੁੰਦਾ ਹੈ ਤਾਂ ਉਹ ਆਪਣਾ ਨਾਮ ਵਾਪਸ ਲੈ ਸਕਦਾ ਹੈ। ਚੋਣ ਕਮਿਸ਼ਨ ਵਲੋਂ ਜਾਰੀ ਨੋਟੀਫਿਕੇਸ਼ਨ ਦੇ ਅਨੁਸਾਰ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੰਜਾਬ, ਹਿਮਾਚਲ ਅਤੇ ਚੰਡੀਗੜ੍ਹ ਵਿਚ ਵੋਟਿੰਗ ਹੋਵੇਗੀ। ਧਿਆਨ ਰਹੇ ਕਿ ਭਾਰਤ ਵਿਚ ਲੋਕ ਸਭਾ ਚੋਣਾਂ ਦਾ ਆਗਾਜ਼ ਹੋ ਚੁੱਕਾ ਹੈ ਅਤੇ ਇਹ ਵੋਟਾਂ 7 ਗੇੜਾਂ ਵਿਚ ਪੈਣੀਆਂ ਹਨ। ਪੰਜਾਬ ਦਾ ਨੰਬਰ ਅਖੀਰ ਵਿਚ ਹੈ, ਇਸਦੇ ਚੱਲਦਿਆਂ 7ਵੇਂ ਗੇੜ ਤਹਿਤ ਪੰਜਾਬ ਵਿਚ 1 ਜੂਨ ਨੂੰ ਵੋਟਾਂ ਪੈਣਗੀਆਂ। ਇਸ ਤੋਂ ਬਾਅਦ ਸਾਰੀਆਂ 7 ਗੇੜਾਂ ਦੀਆਂ ਵੋਟਾਂ ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ।

Check Also

ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ

ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …