Breaking News
Home / ਕੈਨੇਡਾ / Front / ਕਿਸਾਨੀ ਅੰਦੋਲਨ ਦੌਰਾਨ ਸ਼ੰਭੂ ਬਾਰਡਰ ’ਤੇ ਇਕ ਹੋਰ ਕਿਸਾਨ ਦੀ ਗਈ ਜਾਨ

ਕਿਸਾਨੀ ਅੰਦੋਲਨ ਦੌਰਾਨ ਸ਼ੰਭੂ ਬਾਰਡਰ ’ਤੇ ਇਕ ਹੋਰ ਕਿਸਾਨ ਦੀ ਗਈ ਜਾਨ

ਤਰਨ ਤਾਰਨ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਮਿ੍ਰਤਕ ਕਿਸਾਨ ਜਸਵੰਤ ਸਿੰਘ


ਸ਼ੰਭੂ/ਬਿਊਰੋ ਨਿਊਜ਼ : ਸ਼ੰਭੂ ਬਾਰਡਰ ’ਤੇ ਲੰਘੀ 13 ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੀ ਮੌਤ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਸਵੇਰੇ ਕਿਸਾਨੀ ਧਰਨੇ ਵਿੱਚ ਹਿੱਸਾ ਲੈ ਰਹੇ ਇੱਕ ਹੋਰ ਕਿਸਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿ੍ਰਤਕ ਕਿਸਾਨ ਦੀ ਪਛਾਣ ਜਸਵੰਤ ਸਿੰਘ ਪੁੱਤਰ ਗੁਰਦਿੱਤ ਸਿੰਘ ਉਮਰ 70 ਸਾਲ ਪਿੰਡ ਸਾਹਬਾਜਪੁਰ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਮੀਡੀਆ ਰਿਪੋਰਟਾਂ ਤੋਂ ਜਾਣਕਾਰੀ ਅਨੁਸਾਰ ਤਰਨ ਤਰਨ ਜ਼ਿਲ੍ਹੇ ਨਾਲ ਸਬੰਧਤ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰ ਜਸਵੰਤ ਸਿੰਘ ਦੀ ਅਚਾਨਕ ਤਬੀਅਤ ਖਰਾਬ ਹੋ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਰਾਜਪੁਰਾ ਦੇ ਸਰਕਾਰੀ ਹਸਪਤਾਲ ਲਿਆਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਰਤਕ ਐਲਾਨ ਦਿੱਤਾ। ਮਿ੍ਰਤਕ ਕਿਸਾਨ ਜਸਵੰਤ ਸਿੰਘ ਆਪਣੇ ਪਿੱਛੇ ਪਤਨੀ ਬਲਵਿੰਦਰ ਕੌਰ, ਪੁੱਤਰ ਰਣਜੋਧ ਸਿੰਘ, ਧੀ ਸਤਿੰਦਰ ਕੌਰ ਤੇ ਸਿਮਰਨਜੀਤ ਕੌਰ ਛੱਡ ਗਿਆ ਹੈ।

Check Also

ਯੂਕੇ ਦੀ ਨਵੀਂ ਕੈਬਨਿਟ ’ਚ ਭਾਰਤੀ ਮੂਲ ਦੀ ਲੀਜ਼ਾ ਨੰਦੀ ਨੂੰ ਮਿਲੀ ਥਾਂ

ਖੇਡਾਂ ਅਤੇ ਸੱਭਿਆਚਾਰ ਦਾ ਮਿਲਿਆ ਵਿਭਾਗ ਚੰਡੀਗੜ੍ਹ/ਬਿਊਰੋ ਨਿਊਜ਼ : ਕੀਰ ਸਟਾਰਮਰ ਨੇ ਬਰਤਾਨੀਆ ਦੇ ਨਵੇਂ …