-16.1 C
Toronto
Monday, February 9, 2026
spot_img
HomeਕੈਨੇਡਾFrontਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਨੇ ਸ਼ੇਰ ਸਿੰਘ ਘੁਬਾਇਆ ਨੂੰ ਦਿੱਤੀ...

ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਨੇ ਸ਼ੇਰ ਸਿੰਘ ਘੁਬਾਇਆ ਨੂੰ ਦਿੱਤੀ ਟਿਕਟ

ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ ਘੁਬਾਇਆ
ਫਿਰੋਜ਼ਪੁਰ/ਬਿਊਰੋ ਨਿਊਜ਼
ਪੰਜਾਬ ਵਿਚ ਕਾਂਗਰਸ ਨੇ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਘੁਬਾਇਆ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। ਜ਼ਿਕਰਯੋਗ ਹੈ ਕਿ ਸ਼ੇਰ ਸਿੰਘ ਘੁਬਾਇਆ ਪਹਿਲਾਂ ਅਕਾਲੀ ਦਲ ਵਿਚ ਸਨ ਅਤੇ ਫਿਰ ਉਹ 2021 ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਫਿਰੋਜ਼ਪੁਰ ਸੀਟ ਤੋਂ ਅਕਾਲੀ ਦਲ ਨੇ ਬੌਬੀ ਮਾਨ ਨੂੰ ਟਿਕਟ ਦਿੱਤੀ ਹੋਈ ਹੈ ਅਤੇ ਆਮ ਆਦਮੀ ਪਾਰਟੀ ਨੇ ਜਗਦੀਪ ਸਿੰਘ ਕਾਕਾ ਬਰਾੜ ਨੂੰ ਉਮੀਦਵਾਰ ਐਲਾਨਿਆ ਹੋਇਆ ਹੈ। ਧਿਆਨ ਰਹੇ ਕਿ ਕਾਂਗਰਸ ਪਾਰਟੀ ਨੇ ਪੰਜਾਬ ਦੀਆਂ ਕੁੱਲ 13 ਲੋਕ ਸਭਾ ਸੀਟਾਂ ਵਿਚੋਂ 12 ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਸੀ ਅਤੇ ਫਿਰੋਜ਼ਪੁਰ ਦੀ ਰਹਿੰਦੀ ਸੀਟ ’ਤੇ ਵੀ ਅੱਜ ਉਮੀਦਵਾਰ ਐਲਾਨ ਦਿੱਤਾ ਹੈ। ਇਸਦੇ ਚੱਲਦਿਆਂ ਪੰਜਾਬ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਵੀ ਪੂਰੀ ਤਰ੍ਹਾਂ ਸਿਖਰਾਂ ਵੱਲ ਨੂੰ ਜਾ ਰਿਹਾ ਹੈ।
RELATED ARTICLES
POPULAR POSTS