13.4 C
Toronto
Friday, October 16, 2026
spot_img
HomeਕੈਨੇਡਾFrontਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਚਿਤਾਵਨੀ

ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਚਿਤਾਵਨੀ

ਕਿਹਾ : ਕਾਂਗਰਸ ਦੀ ਸਰਕਾਰ ਬਣਦਿਆਂ ਹੀ ਮੁੱਖ ਮੰਤਰੀ ਮਾਨ ਖਿਲਾਫ਼ ਮਾਮਲਾ ਹੋਵੇਗਾ ਦਰਜ

ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਚਿਤਾਵਨੀ
ਸੰਗਰੂਰ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਮਾਮਲਾ ਦਰਜ ਕਰਵਾਉਣ ਦੀ ਚਿਤਾਵਨੀ ਦਿੱਤੀ ਹੈ। ਖਹਿਰਾ ਨੇ ਸੰਗਰੂਰ ’ਚ ਚੋਣ ਪ੍ਰਚਾਰ ਦੌਰਾਨ ਮੁੱਖ ਮੰਤਰੀ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਸੁਖਪਾਲ ਖਹਿਰਾ ਜਿਊਂਦਾ ਰਿਹਾ ਅਤੇ ਜਦੋਂ ਵੀ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਤਾਂ ਮੁੱਖ ਮੰਤਰੀ ਮਾਨ ਖਿਲਾਫ਼ ਐਨਡੀਪੀਐਸ ਦਾ ਮਾਮਲਾ ਜ਼ਰੂਰ ਦਰਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਵੀ ਇਹ ਮਾਮਲਾ ਦਰਜ ਹੋ ਗਿਆ ਤਾਂ ਪੰਜਾਬ ਦਾ ਹਰ ਕੋਈ ਪੁਲਿਸ ਮੁਲਾਜ਼ਮ ਕੋਈ ਵੀ ਝੂਠਾ ਪਰਚਾ ਦਰਜ ਕਰਨ ਤੋਂ ਪਹਿਲਾਂ ਸੌ ਵਾਰ ਸੋਚੇਗਾ। ਪੁਲਿਸ ਮੁਲਾਜ਼ਮ ਸੋਚਣ ਲਈ ਮਜਬੂਰ ਹੋਣਗੇ ਕਿ ਖਹਿਰਾ ਖਿਲਾਫ਼ ਮਾਨ ਸਰਕਾਰ ਦੀ ਸ਼ਹਿ ’ਤੇ ਝੂਠਾ ਮਾਮਲਾ ਦਰਜ ਕੀਤਾ ਗਿਆ ਸੀ, ਦੇਖ ਲਓ ਹਸ਼ਰ ਮੁੱਖ ਮੰਤਰੀ ਮਾਨ ਦਾ, ਬੈਠਾ ਹੈ ਨਾ ਪੈਰਾਂ ਭਾਰ ਜੇਲ੍ਹ ਅੰਦਰ ਕੇਜਰੀਵਾਲ ਦੀ ਤਰ੍ਹਾਂ।

RELATED ARTICLES
POPULAR POSTS