Breaking News
Home / ਕੈਨੇਡਾ / Front / ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਹੁਣ 13 ਮਈ ਨੂੰ ਹੋਵੇਗੀ ਸੁਣਵਾਈ

ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਹੁਣ 13 ਮਈ ਨੂੰ ਹੋਵੇਗੀ ਸੁਣਵਾਈ

ਦਿੱਲੀ ਹਾਈਕੋਰਟ ਨੇ ਈਡੀ ਅਤੇ ਸੀਬੀਆਈ ਨੂੰ ਜਵਾਬ ਦੇਣ ਲਈ ਦਿੱਤਾ 4 ਦਿਨ ਦਾ ਸਮਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਬੰਦ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਦੀ ਜ਼ਮਾਨਤ ਅਰਜ਼ੀ ’ਤੇ ਹੁਣ ਦਿੱਲੀ ਹਾਈਕੋਰਟ ਵਿਚ 13 ਮਈ ਨੂੰ ਸੁਣਵਾਈ ਹੋਵੇਗੀ। ਸਿਸੋਦੀਆ ਦੀ ਸੀ.ਬੀ.ਆਈ. ਅਤੇ ਈ.ਡੀ. ਦੋਵਾਂ ਮਾਮਲਿਆਂ ਵਿਚ ਜ਼ਮਾਨਤ ਸਬੰਧੀ ਅੱਜ ਬੁੱਧਵਾਰ ਨੂੰ ਸੁਣਵਾਈ ਹੋਈ। ਈ.ਡੀ. ਨੇ ਆਪਣੀ ਜ਼ਮਾਨਤ ਪਟੀਸ਼ਨ ਦਾ ਜਵਾਬ ਦਾਖਲ ਕਰਨ ਲਈ ਹੋਰ ਸਮਾਂ ਮੰਗਿਆ ਹੈ। ਈ.ਡੀ. ਦੇ ਵਕੀਲ ਨੇ ਕਿਹਾ ਕਿ ਸਾਨੂੰ ਜਵਾਬ ਦਾਖਲ ਕਰਨ ਲਈ ਇਕ ਹਫਤੇ ਦਾ ਸਮਾਂ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਾਂਚ ਅਧਿਕਾਰੀ ਰੁੱਝੇ ਹੋਏ ਹਨ ਅਤੇ ਪੂਰੀ ਜਾਂਚ ’ਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਅਸੀਂ ਸੁਪਰੀਮ ਕੋਰਟ ਦੇ ਸਾਹਮਣੇ ਇਕ ਹੋਰ ਸਹਿ-ਦੋਸ਼ੀ ਦੇ ਕੇਸ ਨਾਲ ਵੀ ਨਜਿੱਠ ਰਹੇ ਹਾਂ। ਸਾਨੂੰ ਇਕ ਹਫ਼ਤੇ ਦਾ ਸਮਾਂ ਦਿਓ। ਇਸੇ ਦੌਰਾਨ ਸਿਸੋਦੀਆ ਦੇ ਵਕੀਲ ਨੇ ਇਤਰਾਜ਼ ਪ੍ਰਗਟ ਕਰਦੇ ਹੋਏ ਕਿਹਾ ਕਿ ਉਹ ਡੇਢ ਸਾਲ ਤੋਂ ਵੱਧ ਸਮੇਂ ਤੋਂ ਇਸਦੀ ਜਾਂਚ ਕਰ ਰਹੇ ਹਨ। ਇਸ ਦੌਰਾਨ ਦਿੱਲੀ ਹਾਈਕੋਰਟ ਦੇ ਮਾਨਯੋਗ ਜੱਜ ਨੇ ਕਿਹਾ ਕਿ, ਅਸੀਂ ਈ.ਡੀ. ਨੂੰ ਸਿਰਫ਼ 4 ਦਿਨਾਂ ਦਾ ਸਮਾਂ ਦੇ ਰਹੇ ਹਾਂ ਅਤੇ ਹੁਣ ਇਸ ਮਾਮਲੇ ਦੀ ਸੁਣਵਾਈ 13 ਮਈ ਨੂੰ ਹੋਵੇਗੀ।

Check Also

ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ

ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …