ਗਾਂਧੀ ਪਟਿਆਲਾ ਤੋਂ ਅਤੇ ਖਹਿਰਾ ਸੰਗਰੂਰ ਤੋਂ ਹਨ ਚੋਣ ਮੈਦਾਨ
ਪਟਿਆਲਾ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ 7ਵੇਂ ਅਤੇ ਆਖਰੀ ਗੇੜ ਲਈ ਨਾਮਜ਼ਦਗੀਆਂ ਭਰਨ ਦੇ ਅੱਜ ਦੂਜੇ ਦਿਨ ਕਾਗਰਸੀ ਉਮੀਦਵਾਰ ਡਾ. ਧਰਮਵੀਰ ਗਾਂਧੀ ਅਤੇ ਸੁਖਪਾਲ ਸਿੰਘ ਖਹਿਰਾ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਪਟਿਆਲਾ ਤੋਂ ਲੋਕ ਸਭਾ ਉਮੀਦਵਾਰ ਡਾ. ਧਰਮਵੀਰ ਗਾਂਧੀ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗਾ, ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ, ਹਰਦਿਆਲ ਸਿੰਘ ਕੰਬੋਜ ਅਤੇ ਕਾਕਾ ਰਜਿੰਦਰ ਸਿੰਘ ਵੀ ਮੌਜੂਦ ਰਹੇ। ਉਧਰ ਸੁਖਪਾਲ ਸਿੰਘ ਖਹਿਰਾ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ, ਸੁਰਿੰਦਰ ਪਾਲ ਸਿੰਘ ਸਿਵੀਆ ਅਤੇ ਪਿਰਮਿਲ ਸਿੰਘ ਮੌਜੂਦ ਸਨ। ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ 14 ਮਈ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਜਦਕਿ 15 ਮਈ ਕਾਗਜ਼ਾਂ ਦੀ ਜਾਂਚ ਕੀਤੀ ਜਾਵੇਗੀ ਅਤੇ 17 ਮਈ ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਧਿਆਨ ਰਹੇ ਕਿ ਪੰਜਾਬ ਵਿਚ 1 ਜੂਨ ਨੂੰ ਲੋਕ ਸਭਾ ਲਈ ਵੋਟਾਂ ਪਾਈਆਂ ਜਾਣਗੀਆਂ।