Breaking News
Home / ਕੈਨੇਡਾ / Front / ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਪੰਜਾਬ ਦੇ ਚੋਣ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਪੰਜਾਬ ਦੇ ਚੋਣ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਕਿਹਾ : ਹਰ ਪਾਰਟੀ ਦੇ ਉਮੀਦਵਾਰ ਕੋਲੋਂ ਸਵਾਲ ਪੁੱਛਣਾ ਉਨ੍ਹਾਂ ਦਾ ਲੋਕਤੰਤਰਿਕ ਅਧਿਕਾਰ


ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਦੇ ਇੱਕ ਵਫਦ ਨੇ ਅੱਜ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਸਿਬਿਨ ਸੀ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਵਿਚ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਹਰਿੰਦਰਪਾਲ ਸਿੰਘ ਲੱਖੋਵਾਲ ਸਮੇਤ ਹੋਰ ਕਿਸਾਨ ਆਗੂਆਂ ਵੀ ਮੌਜੂਦ ਸਨ। ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਚੋਣ ਕਮਿਸ਼ਨਰ ਨੂੰ ਕਿਹਾ ਕਿ ਉਹ ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਸਮੇਤ ਸਾਰੀਆਂ ਰਾਜਸੀ ਪਾਰਟੀਆਂ ਦੇ ਉਮੀਦਵਾਰਾਂ ਤੋਂ ਸ਼ਾਂਤਮਈ ਤਰੀਕੇ ਨਾਲ ਸਵਾਲ ਜ਼ਰੂਰ ਪੁੱਛਣਗੇ। ਚੋਣ ਲੜ ਰਹੇ ਉਮੀਦਵਾਰ ਕੋਲੋਂ ਸਵਾਲ ਪੁੱਛਣਾ ਉਨ੍ਹਾਂ ਦਾ ਲੋਕਤੰਤਰਿਕ ਅਧਿਕਾਰ ਹੈ ਅਤੇ ਉਹ ਆਪਣੇ ਫੈਸਲੇ ਤੋਂ ਪਿੱਛੇ ਨਹੀਂ ਹਟਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਹਰ ਪਾਰਟੀ ਦਾ ਉਮੀਦਵਾਰ ਦੇਸ਼ ਦਾ ਨੁਮਾਇੰਦਾ ਬਣਨ ਲਈ ਲੋਕਾਂ ਕੋਲ ਵੋਟਾਂ ਮੰਗਣ ਲਈ ਜਾ ਰਿਹਾ ਹੈ ਅਤੇ ਇਨ੍ਹਾਂ ਵਿਚੋਂ ਚੁਣੇ ਗਏ ਨੁਮਾਇੰਦਿਆਂ ਵੱਲੋਂ ਹੀ ਦੇਸ਼ ਦੀ ਨੁਮਾਇੰਦਗੀ ਕੀਤੀ ਜਾਣੀ ਹੈ, ਜਿਸ ਕਰਕੇ ਇਨ੍ਹਾਂ ਕੋਲੋਂ ਸਵਾਲ ਜ਼ਰੂਰ ਪੁੱਛੇ ਜਾਣਗੇ।

Check Also

ਹਰਿਆਣਾ ਸਰਕਾਰ ਫਿਲਹਾਲ ਕਿਸਾਨਾਂ ਨੂੰ ਦਿੱਲੀ ਜਾਣ ਦੀ ਨਹੀਂ ਦੇਵੇਗੀ ਆਗਿਆ

ਪ੍ਰਧਾਨ ਮੰਤਰੀ ਦੇ ਪਾਣੀਪਤ ਦੌਰੇ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : …