ਸ਼ੋ੍ਮ
ਣੀ ਅਕਾਲੀ ਦਲ ਨੇ ਹਰਦੀਪ ਸਿੰਘ ਬੁਟਰੇਲਾ ਨੂੰ ਚੰਡੀਗੜ੍ਹ ਤੋਂ ਦਿੱਤੀ ਸੀ ਟਿਕਟ

ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਦੇ ਚੱਲ ਰਹੇ ਮੌਸਮ ਦੌਰਾਨ ਦਲ ਬਦਲੀਆਂ ਦਾ ਰੁਝਾਨ ਲਗਾਤਾਰ ਜਾਰੀ ਹੈ। ਸ਼ੋ੍ਰਮਣੀ ਅਕਾਲੀ ਦਲ ਨੇ ਚੰਡੀਗੜ੍ਹ ਦੀ ਇਕੋ ਇਕ ਲੋਕ ਸਭਾ ਸੀਟ ਤੋਂ ਹਰਦੀਪ ਸਿੰਘ ਬੁਟਰੇਲਾ ਨੂੰ ਉਮੀਦਵਾਰ ਬਣਾਇਆ ਸੀ। ਕੁਝ ਦਿਨ ਪਹਿਲਾਂ ਹਰਦੀਪ ਸਿੰਘ ਬੁਟਰੇਲਾ ਨੇ ਸ਼ੋ੍ਰਮਣੀ ਅਕਾਲੀ ਦਲ ’ਚੋਂ ਅਸਤੀਫਾ ਦੇ ਦਿੱਤਾ ਸੀ ਅਤੇ ਟਿਕਟ ਵੀ ਵਾਪਸ ਕਰ ਦਿੱਤੀ ਸੀ। ਇਸਦੇ ਚੱਲਦਿਆਂ ਅੱਜ ਵੀਰਵਾਰ ਨੂੰ ਹਰਦੀਪ ਸਿੰਘ ਬੁਟਰੇਲਾ ਚੰਡੀਗੜ੍ਹ ’ਚ ਆਪਣੇ ਸੈਂਕੜੇ ਸਾਥੀਆਂ ਸਣੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਹਰਦੀਪ ਸਿੰਘ ਬੁਟਰੇਲਾ ਤੇ ਉਨ੍ਹਾਂ ਦੇ ਸਾਥੀਆਂ ਦਾ ‘ਆਪ’ ਵਿਚ ਸ਼ਾਮਲ ਹੋਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਵਾਗਤ ਕੀਤਾ ਹੈ ਅਤੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ ਹੈ। ਜ਼ਿਕਰਯੋਗ ਹੈ ਕਿ ਹਰਦੀਪ ਸਿੰਘ ਬੁਟਰੇਲਾ ਚੰਡੀਗੜ੍ਹ ਤੋਂ ਤਿੰਨ ਵਾਰ ਕੌਂਸਲਰ ਅਤੇ ਸੀਨੀਅਰ ਡਿਪਟੀ ਮੇਅਰ ਵੀ ਰਹਿ ਚੁੱਕੇ ਹਨ। ਇਸ ਮੌਕੇ ਹਰਦੀਪ ਸਿੰਘ ਬੁਟਰੇਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਜੋ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਦੇਵੇਗੀ, ਉਸ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।