Breaking News
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਨਵੀਂ ਦਿੱਲੀ ’ਚ ‘ਆਪ’ ਉਮੀਦਵਾਰਾਂ ਲਈ ਕਰਨਗੇ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨਵੀਂ ਦਿੱਲੀ ’ਚ ‘ਆਪ’ ਉਮੀਦਵਾਰਾਂ ਲਈ ਕਰਨਗੇ ਚੋਣ ਪ੍ਰਚਾਰ

ਕੁਲਦੀਪ ਕੁਮਾਰ ਅਤੇ ਸਾਹਰਾਮ ਪਹਿਲਵਾਨ ਦੇ ਰੋਡ ਸ਼ੋਅ ’ਚ ਵੀ ਹੋਣਗੇ ਸ਼ਾਮਲ


ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨਗੇ। ਮੁੱਖ ਮੰਤਰੀ ਮਾਨ ਆਉਂਦੀ 11 ਮਈ ਨੂੰ ਪੂਰਬੀ ਅਤੇ ਦੱਖਣੀ ਦਿੱਲੀ ਤੋਂ ‘ਆਪ’ ਦੇ ਲੋਕ ਸਭਾ ਉਮੀਦਵਾਰ ਕੁਲਦੀਪ ਕੁਮਾਰ ਅਤੇ ਸਾਹਰਾਮ ਪਹਿਲਵਾਨ ਵੱਲੋਂ ਕੱਢੇ ਜਾ ਰਹੇ ਰੋਡ ਸ਼ੋਅ ਵਿਚ ਹਿੱਸਾ ਲੈਣਗੇ। ਸੱਤ ਪੜਾਵਾਂ ਵਿੱਚ ਹੋ ਰਹੀਆਂ ਲੋਕ ਸਭਾ ਚੋਣਾਂ ਦੇ ਛੇਵੇਂ ਪੜਾਅ ਤਹਿਤ ਕੌਮੀ ਰਾਜਧਾਨੀ ਨਵੀਂ ਦਿੱਲੀ ਵਿੱਚ 25 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ। ਜਦਕਿ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। ਧਿਆਨ ਰਹੇ ਕਿ ਲੰਘੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ’ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ। ਇਸੇ ਦੌਰਾਨ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਦਿੱਲੀ ’ਚ ‘ਆਪ’ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਕਿਹਾ ਸੀ।

Check Also

ਕਮਰਸ਼ੀਅਲ ਗੈਸ ਸਿਲੰਡਰ 72 ਰੁਪਏ ਹੋਇਆ ਸਸਤਾ

ਹਵਾਈ ਸਫ਼ਰ ਦੇ ਵੀ ਸਸਤਾ ਹੋਣ ਦੀ ਸੰਭਾਵਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ਜੂਨ ਮਹੀਨੇ ਦੀ …