ਅਗਲੀ ਸੁਣਵਾਈ 20 ਫਰਵਰੀ ਨੂੰ ਹੋਵੇਗੀ
ਨਵੀਂ ਦਿੱਲੀ/ਬਿਊਰੋ ਨਿਊਜ਼
1984 ਸਿੱਖ ਨਸਲਕੁਸ਼ੀ ਮਾਮਲੇ ਸਬੰਧੀ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਚਾਰ ਹਫ਼ਤਿਆਂ ਅੰਦਰ ਸਟੇਟਸ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਅਦਾਲਤ ਦੀ ਨਿਗਰਾਨੀ ਵਿਚ ਐਸ.ਆਈ.ਟੀ. ਜਾਂਚ ਲਈ ਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਗਈ ਸੀ। ਇਸ ‘ਤੇ ਅਦਾਲਤ ਨੇ ਇਹ ਫ਼ੈਸਲਾ ਸੁਣਾਇਆ ਹੈ। ਹੁਣ ਅਗਲੀ ਸੁਣਵਾਈ 20 ਫਰਵਰੀ ਨੂੰ ਹੋਵੇਗੀ। ਚੇਤੇ ਰਹੇ ਕਿ ਦਿੱਲੀ ਅਦਾਲਤ ਨੇ ਮਾਮਲੇ ਦੇ ਦੋਸ਼ੀ ਸੱਜਣ ਕੁਮਾਰ ਨੂੰ ਆਗਾਊਂ ਜ਼ਮਾਨਤ ਦਿੱਤੀ ਸੀ। ਇਸ ਦਾ ਪੀੜਤਾਂ ਵੱਲੋਂ ਸਖਤ ਵਿਰੋਧ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਅਦਾਲਤ ਨੇ ਸੱਜਣ ਕੁਮਾਰ ਦੀ ਜੱਜ ਬਦਲਣ ਦੀ ਅਪੀਲ ਨੂੰ ਖਾਰਜ ਕੀਤਾ ਸੀ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …