ਮਨਪ੍ਰੀਤ ਇਆਲੀ ਨੇ ਦਿੱਤਾ ਸਪੱਸ਼ਟੀਕਰਨ
ਲੁਧਿਆਣਾ/ਬਿਊਰੋ ਨਿਊਜ਼
ਅਰਵਿੰਦ ਕੇਜਰੀਵਾਲ ਦੀ ਗੱਡੀ ‘ਤੇ ਹੋਏ ਹਮਲੇ ਤੋਂ ਅਕਾਲੀ ਦਲ ਨੇ ਪੱਲਾ ਝਾੜ ਲਿਆ ਹੈ। ਲੁਧਿਆਣਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਆਖਿਆ ਹੈ ਕਿ ਹਮਲੇ ਪਿੱਛੇ ਉਨ੍ਹਾਂ ਦਾ ਕੋਈ ਹੱਥ ਨਹੀਂ। ਇਆਲੀ ਅਨੁਸਾਰ ਰੋਸ ਪ੍ਰਗਟ ਕਰਨ ਵਾਲੇ ਲੋਕ ’84 ਦੇ ਕਤਲੇਆਮ ਪੀੜਤ ਤੇ ਸ਼ਿਵ ਸੈਨਿਕ ਸਨ। ਇਆਲੀ ਨੇ ਇਹ ਸਪਸ਼ਟ ਕੀਤਾ ਕਿ ਅਮਨਦੀਪ ਸਿੰਘ ਔਲਖ ਉਨ੍ਹਾਂ ਦੇ ਪੀ.ਏ. ਨਹੀਂ ਹਨ।
ਯਾਦ ਰਹੇ ਕਿ ਆਮ ਆਦਮੀ ਪਾਰਟੀ ਅਮਨਦੀਪ ਸਿੰਘ ਔਲਖ ਨੂੰ ਹਮਲੇ ਲਈ ਮੁੱਖ ਤੌਰ ਉੱਤੇ ਜ਼ਿੰਮੇਵਾਰ ਮੰਨ ਰਹੀ ਹੈ। ਇਸ ਦੇ ਨਾਲ ਹੀ ਮਨਪ੍ਰੀਤ ਸਿੰਘ ਇਆਲੀ ਨੇ ਹਮਲੇ ਦੀ ਨਿੰਦਾ ਵੀ ਕੀਤੀ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ। ਹਮਲੇ ਵਿੱਚ ਕੇਜਰੀਵਾਲ ਤਾਂ ਵਾਲ-ਵਾਲ ਬਚੇ ਗਏ ਸਨ ਪਰ ਉਨ੍ਹਾਂ ਦੀ ਗੱਡੀ ਦਾ ਸਾਹਮਣੇ ਵਾਲਾ ਸ਼ੀਸ਼ਾ ਟੁੱਟ ਗਿਆ ਸੀ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …