18.9 C
Toronto
Sunday, August 23, 2026
spot_img
Homeਭਾਰਤਨਾਨਕਮਤਾ ਗੁਰਦੁਆਰਾ ਸਾਹਿਬ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਜੋਗਿੰਦਰ ਸਿੰਘ

ਨਾਨਕਮਤਾ ਗੁਰਦੁਆਰਾ ਸਾਹਿਬ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਜੋਗਿੰਦਰ ਸਿੰਘ

ਨਾਨਕਮਤਾ ਗੁਰਦੁਆਰਾ ਸਾਹਿਬ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਜੋਗਿੰਦਰ ਸਿੰਘਨਵੀਂ ਦਿੱਲੀ/ਬਿਊਰੋ ਨਿਊਜ਼ : ਉੱਤਰਾਖੰਡ ਦੇ ਇਤਿਹਾਸਕ ਗੁਰਦੁਆਰਾ ਨਾਨਕਮਤਾ ਦੇ ਨਵੇਂ ਪ੍ਰਧਾਨ ਜੋਗਿੰਦਰ ਸਿੰਘ ਸੰਧੂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ ਹੈ।
ਏਜੰਡੇ ਤਹਿਤ ਮੀਟਿੰਗ ਸੋਮਵਾਰ ਸਵੇਰੇ 11:30 ਵਜੇ ਸ਼ੁਰੂ ਹੋਈ, ਜਿਸ ਵਿੱਚ ਕੁੱਲ 12 ਡਾਇਰੈਕਟਰਾਂ ਨੇ ਦਸਤਖ਼ਤ ਕੀਤੇ ਅਤੇ ਹਰਬੰਸ ਸਿੰਘ ਦਾ ਅਸਤੀਫ਼ਾ ਪ੍ਰਵਾਨ ਕਰਨ ਦਾ ਫ਼ੈਸਲਾ ਕੀਤਾ। ਇਸ ਤੋਂ ਬਾਅਦ ਪ੍ਰਧਾਨ ਲਈ ਜੋਗਿੰਦਰ ਸਿੰਘ ਸੰਧੂ ਦੇ ਨਾਮ ਦੀ ਤਜਵੀਜ਼ ਰੱਖੀ ਗਈ, ਜਿਸ ਨੂੰ ਮੌਜੂਦਾ ਡਾਇਰੈਕਟਰ ਸਾਹਿਬਾਨ ਨੇ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ। ਇਸ ਮੌਕੇ ਡਾਇਰੈਕਟਰ ਹਰਭਜਨ ਸਿੰਘ (ਸਕੱਤਰ), ਅਮਰਜੀਤ ਸਿੰਘ ਬੋਪਾਰਾਏ, ਸੁਖਵੰਤ ਸਿੰਘ ਪੰਨੂ, ਪ੍ਰਭਸ਼ਰਨ ਸਿੰਘ, ਹਰਭਾਗ ਸਿੰਘ, ਜੋਗਿੰਦਰ ਸਿੰਘ, ਗੁਰਦਿਆਲ ਸਿੰਘ, ਗੁਰਵੰਤ ਸਿੰਘ, ਦਵਿੰਦਰ ਸਿੰਘ, ਪ੍ਰਕਾਸ਼ ਸਿੰਘ, ਅਮਰਜੀਤ ਸਿੰਘ ਬੇਦੀ, ਪ੍ਰਤਾਪ ਸਿੰਘ ਆਦਿ ਹਾਜ਼ਰ ਸਨ।

 

RELATED ARTICLES
POPULAR POSTS