ਭੌਰ ਦਾ ਬੰਗਾ ਇਲਾਕੇ ਵਿਚ ਹੈ ਮਜ਼ਬੂਤ ਅਧਾਰ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਖਦੇਵ ਸਿੰਘ ਭੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਅੱਜ ਸ਼ਾਮੀਂ ਅਰਵਿੰਦ ਕੇਜਰੀਵਾਲ ਉਨ੍ਹਾਂ ਦੀ ਬੰਗਾ ਸਥਿਤ ਰਿਹਾਇਸ਼ ‘ਤੇ ਪਹੁੰਚੇ। ਕੇਜਰੀਵਾਲ ਨਾਲ ਰਸਮੀ ਮੁਲਾਕਾਤ ਤੋਂ ਬਾਅਦ ਸੁਖਦੇਵ ਸਿੰਘ ਭੌਰ ਨੇ ਅਕਾਲੀ ਦਲ ਨੂੰ ਝਟਕਾ ਦਿੰਦਿਆਂ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।
ਸੁਖਦੇਵ ਸਿੰਘ ਭੌਰ ਨੇ ਦੱਸਿਆ ਕਿ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿਚ ਦੋਸ਼ੀ ਨਾ ਫੜੇ ਜਾਣ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ ਸੀ। ਅਕਾਲੀ ਸਰਕਾਰ ਨੇ ਹਾਲੇ ਤੱਕ ਇਹ ਮਾਮਲਾ ਠੰਢੇ ਬਸਤੇ ਵਿੱਚ ਪਾ ਰੱਖਿਆ ਹੈ। ਹੋਰ ਕੋਈ ਬਦਲ ਨਾ ਦੇਖ ਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਮਨ ਬਣਾਇਆ ਹੈ। ਸੁਖਦੇਵ ਸਿੰਘ ਭੌਰ ਟਕਸਾਲੀ ਅਕਾਲੀ ਆਗੂ ਹਨ ਤੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਨਾਲ ਉਨ੍ਹਾਂ ਦੀ ਕਾਫੀ ਨੇੜਤਾ ਸੀ। ਸੁਖਦੇਵ ਸਿੰਘ ਭੌਰ ਦਾ ਆਪਣੇ ਇਲਾਕੇ ਵਿੱਚ ਕਾਫੀ ਮਜਬੂਤ ਆਧਾਰ ਹੈ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …