ਵਾਸ਼ਿੰਗਟਨ/ਬਿਊਰੋ ਨਿਊਜ਼ : ਪ੍ਰਮੁੱਖ ਭਾਰਤੀ ਅਮਰੀਕੀਆਂ ਦੇ ਸਮੂਹ ਨੇ ਅੰਮ੍ਰਿਤਸਰ ਦੇ ਸਮਾਜਿਕ-ਆਰਥਿਕ ਵਿਕਾਸ ਲਈ ‘ਸਟਾਰਟਅੱਪਸ’ ਨੂੰ 10 ਕਰੋੜ ਡਾਲਰ ਦੇਣ ਦਾ ਐਲਾਨ ਕੀਤਾ ਹੈ।
ਅਮਰੀਕਾ ਵਿੱਚ ਰਹਿੰਦੇ ਭਾਰਤੀ ਭਾਈਚਾਰੇ ਵੱਲੋਂ ਭਾਰਤੀ ਸ਼ਹਿਰ ਲਈ ਅਜਿਹਾ ਐਲਾਨ ਆਪਣੇ ਆਪ ਵਿੱਚ ਨਵੀਂ ਪਹਿਲ ਹੈ। ਅਮਰੀਕਾ-ਭਾਰਤ ਰਣਨੀਤਕ ਭਾਈਵਾਲੀ ਫੋਰਮ (ਯੂਐੱਸਆਈਐੱਸਪੀਐੱਫ), ਉੱਘੇ ਭਾਰਤੀ-ਅਮਰੀਕੀਆਂ ਅਤੇ ਅਮਰੀਕਾ ਵਿੱਚ ਰਹਿ ਰਹੇ ਭਾਰਤੀਆਂ ਦੇ ਸਮੂਹ ਨੇ ‘ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ’ (ਫਿੱਕੀ) ਦੇ ਨਾਲ ਮੈਰੀਲੈਂਡ ਵਿੱਚ ਮੀਟਿੰਗ ਕੀਤੀ, ਜਿਥੇ ਵਿਕਸਤ ਅੰਮ੍ਰਿਤਸਰ ਪਹਿਲ ਦਾ ਐਲਾਨ ਕੀਤਾ ਗਿਆ। ਇਸ ਪਹਿਲਕਦਮੀ ਦੇ ਮੋਢੀ ਮੈਂਬਰਾਂ ਨੇ ਦੱਸਿਆ ਕਿ ਇਸ ਸ਼ਾਨਦਾਰ ਯੋਜਨਾ ਦੇ ਪ੍ਰੇਰਨਾ ਸ੍ਰੋਤ ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਹਨ, ਜੋ ਵਾਸ਼ਿੰਗਟਨ ਵਿੱਚ ਚਾਰ ਸਾਲ ਦੀ ਕੂਟਨੀਤਕ ਸੇਵਾ ਕਰਨ ਤੋਂ ਬਾਅਦ ਮਿਸ਼ਨ ਵੱਲੋਂ ਮਦਦ ਦੇ ਵਾਅਦੇ ਨਾਲ ਆਪਣੇ ਵਤਨ ਪਰਤੇ ਹਨ। ਇਸ ਪਹਿਲਕਦਮੀ ਦਾ ਉਦੇਸ਼ ਨਾ ਸਿਰਫ ਅੰਮ੍ਰਿਤਸਰ ਨੂੰ ਆਰਥਿਕ ਅਤੇ ਉਦਯੋਗਿਕ ਵਿਕਾਸ ਦੇ ਲਿਹਾਜ਼ ਨਾਲ ਦੁਨੀਆ ਦੇ ਸਭ ਤੋਂ ਵਧੀਆ ਸ਼ਹਿਰਾਂ ਵਿੱਚੋਂ ਇੱਕ ਵਜੋਂ ਵਿਕਸਤ ਕਰਨਾ ਹੈ, ਸਗੋਂ ਇਸ ਸ਼ਹਿਰ ਨੂੰ ਵਿਸ਼ਵ ਵਿੱਚ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨਾ ਹੈ।
Check Also
ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਆਸਟਰੇਲੀਆ ’ਚ ਲੱਗੇਗੀ ਪਾਬੰਦੀ
ਸਰਕਾਰ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਕਾਨੂੰਨ ਬਣਾਉਣ ਦੀ ਕੀਤੀ ਤਿਆਰੀ …