13.2 C
Toronto
Monday, September 14, 2026
spot_img
HomeUncategorizedਕੇਂਦਰ ਸਰਕਾਰ ਵੱਲੋਂ ਆਈਏਐੱਸ ਪਰਮਪਾਲ ਕੌਰ ਦਾ ਅਸਤੀਫਾ ਮਨਜ਼ੂਰ

ਕੇਂਦਰ ਸਰਕਾਰ ਵੱਲੋਂ ਆਈਏਐੱਸ ਪਰਮਪਾਲ ਕੌਰ ਦਾ ਅਸਤੀਫਾ ਮਨਜ਼ੂਰ

ਕੇਂਦਰ ਸਰਕਾਰ ਵੱਲੋਂ ਆਈਏਐੱਸ ਪਰਮਪਾਲ ਕੌਰ ਦਾ ਅਸਤੀਫਾ ਮਨਜ਼ੂਰਬਠਿੰਡਾ ਤੋਂ ਭਾਜਪਾ ਦੇ ਉਮੀਦਵਾਰ ਹਨ ਪਰਮਪਾਲ ਕੌਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਲੋਕ ਸਭਾ ਹਲਕਾ ਬਠਿੰਡਾ ਤੋਂ ਭਾਜਪਾ ਉਮੀਦਵਾਰ ਤੇ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਦੇ ਅਸਤੀਫ਼ੇ ਨੂੰ ਕੇਂਦਰ ਸਰਕਾਰ ਨੇ ਮਨਜ਼ੂਰ ਕਰ ਲਿਆ ਹੈ। ਇਹ ਜਾਣਕਾਰੀ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਲਿਖਤੀ ਦਿੱਤੀ ਹੈ। ਪੱਤਰ ਵਿੱਚ ਪੰਜਾਬ ਸਰਕਾਰ ਨੂੰ ਦੱਸਿਆ ਗਿਆ ਹੈ ਕਿ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਦਾ ਅਸਤੀਫ਼ਾ ਕੇਂਦਰ ਸਰਕਾਰ ਨੇ ਆਪਣੇ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਲ ਇੰਡੀਆ ਸਰਵਿਸ ਰੂਲਜ਼ ਤਹਿਤ ਮਨਜ਼ੂਰ ਕਰ ਲਿਆ ਹੈ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਇਸ ਨਿਯਮ ਤਹਿਤ ਜਿਨ੍ਹਾਂ ਅਧਿਕਾਰੀਆਂ ਦੇ ਅਸਤੀਫ਼ੇ ਸੂਬਾ ਸਰਕਾਰ ਮਨਜ਼ੂਰ ਨਹੀਂ ਕਰਦੀ, ਉਸ ਦਾ ਅਸਤੀਫਾ ਕੇਂਦਰ ਸਰਕਾਰ ਮਨਜ਼ੂਰ ਕਰ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਨੇ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਦਾ ਅਸਤੀਫ਼ਾ ਮਨਜ਼ੂਰ ਕਰਕੇ ਉਨ੍ਹਾਂ ਨੂੰ ਰਿਲੀਵ ਵੀ ਕਰ ਦਿੱਤਾ ਹੈ।

 

RELATED ARTICLES
POPULAR POSTS