Breaking News
Home / ਪੰਜਾਬ / ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਜਿੰਦਰ ਕੌਰ ਦੀ ਮੈਂਬਰਸ਼ਿਪ ਖ਼ਤਮ

ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਜਿੰਦਰ ਕੌਰ ਦੀ ਮੈਂਬਰਸ਼ਿਪ ਖ਼ਤਮ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਡੀਗੜ੍ਹ ਤੋਂ ਐੱਸਜੀਪੀਸੀ ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਆਰੋਪਾਂ ਤਹਿਤ ਤੁਰੰਤ ਪ੍ਰਭਾਵ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਗਿਆ ਹੈ। ਇਹ ਫੈਸਲਾ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਚੰਡੀਗੜ੍ਹ ਇਕਾਈ ਦੀ ਮਹਿਲਾ ਆਗੂ ਵੱਲੋਂ ਭਾਜਪਾ ਉਮੀਦਵਾਰ ਦਾ ਸਮਰਥਨ ਕੀਤੇ ਜਾਣ ਦੀਆਂ ਸ਼ਿਕਾਇਤਾਂ ਮਿਲਣ ਉਪਰੰਤ ਲਿਆ। ਸਕੱਤਰ ਜਨਰਲ ਨੇ ਕਿਹਾ ਕਿ ਉਨ੍ਹਾਂ ਨੂੰ ਮਹਿਲਾ ਮੈਂਬਰ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਵੀਡੀਓ ਸਬੂਤ ਮਿਲੇ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਇਹ ਫੈਸਲਾ ਚੰਡੀਗੜ੍ਹ ਇਕਾਈ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ।

 

Check Also

ਮਜੀਠੀਆ ਦੀ ਸੁਰੱਖਿਆ ਘਟਾਈ, ਵਾਪਸ ਨਹੀਂ ਲਈ ਗਈ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦਾ ਬਿਆਨ ਆਇਆ ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ …