ਦੋ ਦਿਨ ਪਹਿਲਾਂ ਹੀ ਗਏ ਸਨ ਭਾਜਪਾ ‘ਚ
ਪਟਿਆਲਾ/ਬਿਊਰੋ ਨਿਊਜ਼
ਇਸ ਵਾਰ ਵਿਧਾਨ ਸਭਾ ਚੋਣਾਂ ਵਿਚ ਅਜੀਬ ਰੰਗ ਵੇਖਣ ਨੂੰ ਮਿਲ ਰਹੇ ਹਨ। ਲੀਡਰ ਸਵੇਰੇ ਕਾਂਗਰਸੀ ਤੇ ਸ਼ਾਮ ਨੂੰ ਭਾਜਪਾ ਦਾ ਕਮਲ ਫੜੀ ਨਜ਼ਰ ਆਉਂਦਾ ਹੈ ਤੇ ਅਗਲੇ ਦਿਨ ਉਹ ਆਮ ਆਦਮੀ ਪਾਰਟੀ ਜਾਂ ਫਿਰ ਅਕਾਲੀ ਰੰਗ ਵਿੱਚ ਰੰਗਿਆ ਦਿੱਸਦਾ ਹੈ। ਇਸ ਤੋਂ ਸਪਸ਼ਟ ਹੁੰਦਾ ਹੈ ਕਿ ਬਹੁਤੇ ਲੀਡਰ ਕਿਸੇ ਵਿਚਾਰਧਾਰਾ ਪ੍ਰਤੀ ਵਚਨਬੱਧ ਨਹੀਂ ਹੁੰਦੇ ਸਗੋਂ ਕੁਰਸੀ ਹੀ ਉਨ੍ਹਾਂ ਲਈ ਸਭ ਕੁਝ ਹੁੰਦੀ ਹੈ।
ਅਜਿਹੀ ਹੀ ਮਿਸਾਲ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਬੇਟੀ ਗੁਰਕੰਵਲ ਕੌਰ ਨੇ ਪੇਸ਼ ਕੀਤੀ। ਉਹ ਦੋ ਦਿਨ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ। ਅੱਜ ਉਨ੍ਹਾਂ ਮੁੜ ਕਾਂਗਰਸ ਵਿੱਚ ਵਾਪਸੀ ਕਰ ਲਈ ਹੈ। ਇਸ ਤੋਂ ਪਹਿਲਾਂ ਭਾਜਪਾ ਆਗੂ ਸੱਤਪਾਲ ਗੋਸਾਈਂ ਤੇ ਦਰਬਾਰੀ ਲਾਲ ਵੀ ਅਜਿਹਾ ਕਰ ਚੁੱਕੇ ਹਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …