-6.7 C
Toronto
Wednesday, March 18, 2026
spot_img
HomeਕੈਨੇਡਾFrontਸ੍ਰੀ ਫਤਿਹਗੜ੍ਹ ਸਾਹਿਬ ਤੋਂ ਭਾਜਪਾ ਨੇ ਗੇਜਾ ਰਾਮ ਵਾਲਮੀਕੀ ਨੂੰ ਦਿੱਤੀ ਟਿਕਟ

ਸ੍ਰੀ ਫਤਿਹਗੜ੍ਹ ਸਾਹਿਬ ਤੋਂ ਭਾਜਪਾ ਨੇ ਗੇਜਾ ਰਾਮ ਵਾਲਮੀਕੀ ਨੂੰ ਦਿੱਤੀ ਟਿਕਟ

ਕਾਂਗਰਸ ਦੇ ਅਮਰ ਸਿੰਘ ਅਤੇ ‘ਆਪ’ ਦੇ ਜੀਪੀ ਨਾਲ ਹੋਵੇਗਾ ਮੁਕਾਬਲਾ


ਸ੍ਰੀ ਫਤਿਹਗੜ੍ਹ ਸਾਹਿਬ/ਬਿਊਰੋ ਨਿਊਜ਼ : ਸ੍ਰੀ ਫਤਿਹਗੜ੍ਹ ਸਾਹਿਬ ਲੋਕ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਨੇ ਗੇਜਾ ਰਾਮ ਵਾਲਮੀਕੀ ਨੂੰ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ। ਜਦਕਿ ਬਾਕੀ 12 ਲੋਕ ਸਭਾ ਹਲਕਿਆਂ ਤੋਂ ਭਾਰਤੀ ਜਨਤਾ ਪਾਰਟੀ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਪਹਿਲਾਂ ਹੀ ਕਰ ਚੁੱਕੀ ਹੈ। ਸ੍ਰੀ ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਨੇ ਆਪਣੇ ਮੌਜੂਦਾ ਸੰਸਦ ਮੈਂਬਰ ਡਾ. ਅਮਰ ਸਿੰਘ ਚੋਣ ਮੈਦਾਨ ਵਿਚ ਉਤਾਰਿਆ ਹੈ ਜਦਕਿ ਆਮ ਆਦਮੀ ਪਾਰਟੀ ਨੇ ਕਾਂਗਰਸ ਪਾਰਟੀ ਛੱਡ ਕੇ ‘ਆਪ’ ਸ਼ਾਮਲ ਹੋਏ ਗੁਰਪ੍ਰੀਤ ਸਿੰਘ ਜੀਪੀ ਨੂੰ ਟਿਕਟ ਦਿੱਤੀ ਹੈ। ਸ਼ੋ੍ਰਮਣੀ ਅਕਾਲੀ ਦਲ ਨੇ ਬਿਕਰਮਜੀਤ ਸਿੰਘ ਖਾਲਸਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਭਾਜਪਾ ਉਮੀਦਵਾਰ ਗੇਜਾ ਰਾਮ ਵਾਲਮੀਕੀ ਦਾ ਮੁਕਾਬਲਾ ਕਾਂਗਰਸ ਦੇ ਡਾਕਟਰ ਅਮਰ ਸਿੰਘ, ‘ਆਪ’ ਦੇ ਗੁਰਪ੍ਰੀਤ ਜੀਪੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਬਿਕਰਮਜੀਤ ਸਿੰਘ ਖਾਲਸਾ ਨਾਲ ਹੋਵੇਗਾ।

RELATED ARTICLES

POPULAR POSTS