ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਸੰਜੇ ਟੰਡਨ ਨੇ ਜੇਪੀ ਨੱਢਾ ਦੀ ਅਗਵਾਈ ’ਚ ਭਰੀ ਨਾਮਜ਼ਦਗੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਅਕਸ਼ਰ ਤੀਜ ਨੂੰ ਸ਼ੁਭ ਮੰਨਦੇ ਹੋਏ ਅੱਜ ਵੱਖ-ਵੱਖ ਪਾਰਟੀਆਂ ਦੇ 18 ਤੋਂ ਵੱਧ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਇਨ੍ਹਾਂ ਵਿਚ ਭਾਜਪਾ ਦੇ ਛੇ ਉਮੀਦਵਾਰਾਂ ਦਾ ਨਾਮ ਸ਼ਾਮਲ ਹੈ ਜਿਨ੍ਹਾਂ ’ਚ ਗੁਰਦਾਸਪੁਰ ਦਿਨੇਸ਼ ਬੱਬੂ, ਜਲੰਧਰ ਤੋਂ ਸੁਸ਼ੀਲ ਰਿੰਕੂ, ਲੁਧਿਆਣਾ ਰਵਨੀਤ ਬਿੱਟੂ, ਬਠਿੰਡਾ ਤੋਂ ਪਰਮਪਾਲ ਕੌਰ ਸਿੱਧੂ, ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਅਤੇ ਅੰਮਿ੍ਰਤਸਰ ਤਰਨਜੀਤ ਸਿੰਘ ਸੰਧੂ ਵੱਲੋਂ ਕਾਗਜ਼ ਦਾਖਲ ਕੀਤੇ ਗਏ। ਇਸੇ ਤਰ੍ਹਾਂ ਕਾਂਗਰਸ ਪਾਰਟੀ ਦੇ ਵੀ 6 ਉਮੀਦਵਾਰਾਂ ਵੱਲੋਂ ਅੱਜ ਹੀ ਕਾਗਜ਼ ਦਾਖਲ ਕੀਤੇ ਗਏ ਜਿਨ੍ਹਾਂ ਵਿਚ ਜਲੰਧਰ ਤੋਂ ਚਰਨਜੀਤ ਚੰਨੀ, ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਹੁਸ਼ਿਆਰਪੁਰ ਯਾਮਿਨੀ ਗੋਮਰ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ, ਫਰੀਦਕੋਦ ਤੋਂ ਬੀਬੀ ਸਾਹੋਕੇ ਅਤੇ ਬਠਿੰਡਾ ਤੋਂ ਜੀਤ ਮਹਿੰਦਰ ਸਿੱਧੂ ਦਾ ਨਾਮ ਸ਼ਾਮਲ ਹੈ। ਜਲੰਧਰ ਤੋਂ ਬਸਪਾ ਉਮੀਦਵਾਰ ਬਲਵਿੰਦਰ ਕੁਮਾਰ ਅਤੇ ਅਕਾਲੀ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੇ ਵੀ ਕਾਗਜ਼ ਦਾਖਲ ਕੀਤੇ ਹਨ। ਉਥੇ ਹੀ ਪਟਿਆਲਾ ਤੋਂ ਐਨ ਕੇ ਸ਼ਰਮਾ ਦੇ ਵੀ ਕਾਗਜ਼ ਦਾਖਲ ਕਰਨ ਦੀ ਖਬਰ ਹੈ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆ, ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ ਚੱਬੇਵਾਲ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ ਵੱਲੋਂ ਕਾਗਜ਼ ਦਾਖਲ ਕੀਤੇ ਗਏ। ਜਦਕਿ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਚੋਣ ਲੜ ਰਹੇ ਭਾਜਪਾ ਉਮੀਦਵਾਰ ਸੰਜੇ ਟੰਡਨ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਦੀ ਮੌਜੂਦਗੀ ’ਚ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …