ਕਿਹਾ : ਸੱਚ ਨੂੰ ਹਰਾਇਆ ਨਹੀਂ ਜਾ ਸਕਦਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਵਿਚ ਖੁਸ਼ੀ ਦਾ ਮਾਹੌਲ ਹੈ। ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਦਿੱਲੀ ਸਥਿਤ ਪਾਰਟੀ ਦਫ਼ਤਰ ’ਚ ਵਰਕਰਾਂ ਵੱਲੋਂ ਡਾਂਸ ਕੀਤਾ ਗਿਆ ਅਤੇ ਕੇਜਰੀਵਾਲ ਜਿੰਦਾਬਾਦ ਦੇ ਨਾਅਰੇ ਲਗਾਏ ਗਏ। ਇਸ ਮੌਕੇ ‘ਆਪ’ ਆਗੂਆਂ ਵੱਲੋਂ ਇਕ ਪ੍ਰੈਸ ਕਾਨਫਰੰਸ ਵੀ ਕੀਤੀ ਅਤੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਗਿਆ ਅਤੇ ਕਿਹਾ ਗਿਆ ਕਿ ਸੱਚ ਨੂੰ ਹਰਾਇਆ ਨਹੀਂ ਜਾ ਸਕਦਾ। ‘ਆਪ’ ਆਗੂ ਗੋਪਾਲ ਰਾਏ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਫੈਸਲਾ ਦੇਸ਼ ਨਾਲ ਪਿਆਰ ਕਰਨ ਵਾਲਿਆਂ ਲਈ ਉਮੀਦ ਦੀ ਨਵੀਂ ਕਿਰਨ ਹੈ। ਉਨ੍ਹਾਂ ਕੇਜਰੀਵਾਲ ਨੂੰ ਜ਼ਮਾਨਤ ਦੇਣ ਲਈ ਸੁਪਰੀਮ ਕੋਰਟ ਦਾ ਧੰਨਵਾਦ ਵੀ ਕੀਤਾ। ਉਥੇ ਹੀ ‘ਆਪ’ ਆਗੂ ਆਤਿਸ਼ੀ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਫੈਸਲਾ ਸੱਚ ਅਤੇ ਲੋਕਤੰਤਰ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਦੇਸ਼ ’ਚੋਂ ਤਾਨਾਸ਼ਾਹੀ ਖਤਮ ਹੋ ਜਾਵੇਗੀ।
Check Also
ਡਾ.ਅਟਵਾਲ ਦੀ ਅੰਤਿਮ ਅਰਦਾਸ ਵੇਲੇ ਵੱਡੀ ਗਿਣਤੀ ਵਿੱਚ ਪੁੱਜੇ ਸਾਹਿਤਕਾਰ
ਚੰਡੀਗੜ੍ਹ :ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਦੇ …