2 ਜੂਨ ਨੂੰ ਕਰਨਾ ਪਵੇਗਾ ਆਤਮ ਸਮਰਪਣ, ਚੋਣ ਪ੍ਰਚਾਰ ਕਰਨ ’ਤੇ ਕੋਈ ਪਾਬੰਦੀ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੇ 10 ਮਈ ਤੋਂ 1 ਜੂਨ ਤੱਕ ਅੰਤਿ੍ਰਮ ਜ਼ਮਾਨਤ ਦੇ ਦਿੱਤੀ ਹੈ। ਸ਼ਰਾਬ ਘੁਟਾਲਾ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਗਿ੍ਰਫ਼ਤਾਰ ਕੇਜਰੀਵਾਲ ਨੂੰ 2 ਜੂਨ ਨੂੰ ਹਰ ਹਾਲਤ ਵਿਚ ਆਤਮ ਸਮਰਪਣ ਕਰਨਾ ਹੋਵੇਗਾ। ਜਦਕਿ ਕੇਜਰੀਵਾਲ ਦੇ ਵਕੀਲ ਅਭਿਸ਼ੇਕ ਸਿੰਘਵੀ ਨੇ 5 ਜੂਨ ਤੱਕ ਅੰਤਿ੍ਰਮ ਜ਼ਮਾਨਤ ਦੇਣ ਦੀ ਕੋਰਟ ਨੂੰ ਅਪੀਲ ਕੀਤੀ ਸੀ ਪ੍ਰੰਤੂ ਕੋਰਟ ਦੀ ਬੈਂਚ ਨੇ ਇਸ ਨੂੰ ਅਸਵੀਕਾਰ ਕਰ ਦਿੱਤਾ। ਅੰਤਿ੍ਰਮ ਜ਼ਮਾਨਤ ਦੌਰਾਨ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਦੌਰਾਨ ਕੀਤੇ ਜਾਣ ਵਾਲੇ ਚੋਣ ਪ੍ਰਚਾਰ ’ਤੇ ਕੋਰਟ ਵੱਲੋਂ ਕੋਈ ਰੋਕ ਨਹੀਂ ਲਗਾਈ ਗਈ। ਜ਼ਿਕਰਯੋਗ ਹੈ ਕਿ ਦਿੱਲੀ ਸ਼ਰਾਬ ਨੀਤੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਈਡੀ ਵੱਲੋਂ ਲੰਘੀ 21 ਮਾਰਚ ਨੂੰ ਅਰਵਿੰਦ ਕੇਜਰੀਵਾਲ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ ਅਤੇ ਉਹ ਪਿਛਲੇ 40 ਦਿਨਾਂ ਦਿੱਲੀ ਦੀ ਤਿਹਾੜ ਜੇਲ੍ਹ ਬੰਦ ਹਨ।