ਪਾਰਟੀ ਦਫ਼ਤਰ ’ਚ ਜ਼ਮੀਨ ’ਤੇ ਸੌਂ ਕੇ ਗੁਜ਼ਾਰੀ ਰਾਤ
ਲੁਧਿਆਣਾ/ਬਿਊਰੋ ਨਿਊਜ਼ : ਨਗਰ ਨਿਗਮ ਦੇ ਨੋਟਿਸ ਤੋਂ ਬਾਅਦ ਪੰਜਾਬ ਦੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਆਪਣਾ ਸਰਕਾਰੀ ਬੰਗਲਾ ਖਾਲੀ ਕਰ ਦਿੱਤਾ ਹੈ। ਉਨ੍ਹਾਂ ਰਾਤ ਲੁਧਿਆਣਾ ਸਥਿਤ ਪਾਰਟੀ ਦਫ਼ਤਰ ਵਿਚ ਜ਼ਮੀਨ ’ਤੇ ਸੌਂ ਕੇ ਗੁਜ਼ਾਰੀ। ਧਿਆਨ ਰਹੇ ਕਿ ਰਵਨੀਤ ਬਿੱਟੂ ਨੂੰ ਨਗਰ ਨਿਗਮ ਨੇ ਈਮੇਲ ਰਾਹੀਂ ਨੋਟਿਸ ਭੇਜ ਕੇ ਸਰਕਾਰੀ ਕੋਠੀ ਖਾਲੀ ਕਰਨ ਅਤੇ ਇਸ ਦਾ 2 ਕਰੋੜ ਰਪਏ ਕਰਜ਼ਾ ਚੁਕਾਉਣ ਦੇ ਹੁਕਮ ਦਿੱਤੇ ਗਏ ਸਨ। ਸ਼ੁੱਕਰਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਬਿੱਟੂ ਨੇ ਆਪਣੀ ਜ਼ਮੀਨ ਅਤੇ ਗਹਿਣੇ ਗਿਰਵੀ ਰੱਖ ਕੇ 2 ਕਰੋੜ ਰੁਪਏ ਇਕੱਠੇ ਕੀਤੇ ਅਤੇ ਨਗਰ ਨਿਗਮ ਨੂੰ ਦਿੱਤੇ। ਬਿੱਟੂ ਨੇ ਸਰਕਾਰੀ ਕੋਠੀ ’ਚੋਂ ਆਪਣਾ ਸਮਾਨ ਚੁੱਕ ਲਿਆ ਹੈ ਅਤੇ ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਲੋਕ ਉਨ੍ਹਾਂ ਦੇ ਆਪਣੇ ਹਨ ਅਤੇ ਉਹ ਕਿਤੇ ਵੀ ਜਾ ਕੇ ਰਹਿ ਸਕਦੇ ਹਨ। ਉਨ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਧੱਕੇਸ਼ਾਹੀ ਕਰਨ ਦਾ ਆਰੋਪ ਲਗਾਉਂਦੇ ਹੋਏ ਕਿਹਾ ਕਿ ਉਹ ਮੈਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਣਾ ਚਾਹੁੰਦੇ ਸਨ ਪ੍ਰੰਤੂ ਅਜਿਹਾ ਉਹ ਅਜਿਹਾ ਨਹੀਂ ਕਰ ਸਕੇ।