Breaking News
Home / ਕੈਨੇਡਾ / Front / ਅਰਵਿੰਦ ਕੇਜਰੀਵਾਲ ਨੇ ਕਨਾਟ ਪਲੇਸ ਦੇ ਹਨੂਮਾਨ ਮੰਦਰ ’ਚ ਕੀਤੀ ਪੂਜਾ

ਅਰਵਿੰਦ ਕੇਜਰੀਵਾਲ ਨੇ ਕਨਾਟ ਪਲੇਸ ਦੇ ਹਨੂਮਾਨ ਮੰਦਰ ’ਚ ਕੀਤੀ ਪੂਜਾ

ਪਤਨੀ ਸੁਨੀਤਾ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਨਾਲ ਰਹੇ ਮੌਜੂਦ


ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸ਼ਨੀਵਾਰ ਨੂੰ ਦਿੱਲੀ ਦੇ ਕਨਾਟ ਪਲੇਸ ਸਥਿਤ ਹਨੂਮਾਨ ਮੰਦਿਰ ’ਚ ਪੂਜਾ ਕੀਤੀ। ਇਸ ਮੌਕੇ ਉਨ੍ਹਾਂ ਪਤਨੀ ਸੁਨੀਤਾ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਪ ਆਗੂ ਸੰਜੇ ਅਤੇ ਗੋਪਾਲ ਰਾਏ ਤੋਂ ਇਲਾਵਾ ਵੱਡੀ ਗਿਣਤੀ ’ਚ ਉਨ੍ਹਾਂ ਦੇ ਸਮਰਥਕ ਮੌਜੂਦ ਸਨ। ਧਿਆਨ ਰਹੇ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ 10 ਮਈ ਨੂੰ 39 ਦਿਨਾਂ ਮਗਰੋਂ ਤਿਹਾੜ ਜੇਲ੍ਹ ਤੋਂ ਬਾਹਰ ਆਏ ਹਨ। ਕੋਰਟ ਨੇ 1 ਜੂਨ ਤੱਕ ਉਨ੍ਹਾਂ ਨੂੰ ਅੰਤਿ੍ਰਮ ਜ਼ਮਾਨਤ ਦਿੱਤੀ ਹੈ ਅਤੇ 2 ਜੂਨ ਨੂੰ ਕੇਜਰੀਵਾਲ ਨੂੰ ਤਿਹਾੜ ਜੇਲ੍ਹ ’ਚ ਆਤਮ ਸਮਰਪਣ ਕਰਨਾ ਹੋਵੇਗਾ। ਜੇਲ੍ਹ ਤੋਂ ਬਾਹਰ ਨਿਕਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਵੱਲੋਂ ਇਕ ਰੋਡ ਸ਼ੋਅ ਕਰਕੇ ਦਿੱਲੀ ਵਾਸੀਆਂ ਅਤੇ ਭਗਵਾਨ ਹਨੂਮਾਨ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਆਪਣੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਅਸੀਂ ਸਾਰਿਆਂ ਨੇ ਮਿਲ ਕੇ ਦੇਸ਼ ਨੂੰ ਤਾਨਾਸ਼ਾਹੀ ਤੋਂ ਬਚਾਉਣਾ ਹੈ।

Check Also

ਬੀਬੀ ਜਗੀਰ ਕੌਰ ਨੂੰ ਧੀ ਦੇ ਕਤਲ ਮਾਮਲੇ ’ਚ ਸ਼੍ਰੋਮਣੀ ਕਮੇਟੀ ਨੇ ਭੇਜਿਆ ਨੋਟਿਸ

  ਅੰਮਿ੍ਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਧੀ ਦੇ …