ਕਿਹਾ, 15 ਅਪ੍ਰੈਲ ਨੂੰ ਮਜੀਠੀਆ ਹੋਣਗੇ ਜੇਲ੍ਹ ‘ਚ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਹੈ 15 ਅਪਰੈਲ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਜੇਲ੍ਹ ਵਿੱਚ ਹੋਣਗੇ। ਕੇਜਰੀਵਾਲ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਤੋਤਾ ਸਿੰਘ ਉੱਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਵੀ ਐਸ.ਆਈ.ਟੀ. ਦਾ ਗਠਨ ਕੀਤਾ ਜਾਵੇਗਾ। ਕੇਜਰੀਵਾਲ ਦਾ ਇਹ ਵੀ ਕਹਿਣਾ ਸੀ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਖ਼ੁਦ ਲੰਬੀ ਤੋਂ ਚੋਣ ਲੜਨ ਲਈ ਆਖਿਆ ਹੈ, ਤਾਂ ਕਿ ਬਾਦਲ ਵਿਰੋਧੀ ਵੋਟ ਵੰਡ ਜਾਵੇ। ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਦੋ ਥਾਂ ਦੀ ਬਜਾਏ ਇੱਕ ਹੀ ਸੀਟ ਉੱਤੇ ਚੋਣ ਲੜਨੀ ਚਾਹੀਦੀ ਹੈ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …