Breaking News
Home / ਕੈਨੇਡਾ / Front / ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪਿਆ ਵਾਤਾਵਰਨ ਸਬੰਧੀ ਏਜੰਡਾ

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪਿਆ ਵਾਤਾਵਰਨ ਸਬੰਧੀ ਏਜੰਡਾ

ਫਰੀਦਕੋਟ ਨੂੰ ਹਰਿਆ-ਭਰਿਆ ਬਣਾਉਣ ਦਾ ਕੀਤਾ ਸੰਕਲਪ
ਕਪੂਰਥਲਾ/ਬਿਊਰੋ ਨਿਊਜ਼ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਾਤਾਵਰਣ ਸਬੰਧੀ ਏਜੰਡਾ ਸੌਂਪਿਆ। ਸੰਤ ਸੀਚੇਵਾਲ ਨੇ ਮੁੱਖ ਮੰਤਰੀ ਮਾਨ ਨਾਲ ਮੀਟਿੰਗ ਤੋਂ ਬਾਅਦ ਕਿਹਾ ਕਿ ਸਤਲੁਜ ਨਦੀ ’ਤੇ ਗਿੱਦੜਵਿੰਡੀ ਦੇ ਰੇਲਵੇ ਪੁਲ ਦੇ ਹੇਠਾਂ 15 ਤੋਂ 18 ਫੁੱਟ ਤੱਕ ਮਿੱਟੀ ਜਮ੍ਹਾਂ ਹੋ ਗਈ ਹੈ। ਉਨ੍ਹਾਂ ਇਸ ਮਿੱਟੀ ਨੂੰ ਇਥੋਂ ਹਟਾਉਣ ਦਾ ਮੁੱਦਾ ਵੀ ਮੁੱਖ ਮੰਤਰੀ ਕੋਲ ਉਠਾਇਆ। ਸੰਤ ਸੀਚੇਵਾਲ ਨੇ ਮੁੱਖ ਮੰਤਰੀ ਮਾਨ ਨੂੰ ਮਾਮਲੇ ਦੀ ਗੰਭੀਰਤਾ ਨੂੰ ਦੱਸਦੇ ਹੋਏ ਕਿਹਾ ਕਿ ਮਈ ਦਾ ਪੂਰਾ ਮਹੀਨਾ ਚੋਣਾਂ ਦੌਰਾਨ ਨਿਕਲ ਜਾਵੇਗਾ ਜਦਕਿ ਜੂਨ-ਜੁਲਾਈ ’ਚ ਬਾਰਿਸ਼ ਦੀ ਸੰਭਾਵਨਾ ਬਣ ਜਾਂਦੀ ਹੈ, ਜਿਸ ਦੇ ਚਲਦਿਆਂ ਇਥੋਂ ਮਿੱਟੀ ਚੁੱਕਣੀ ਮੁਸ਼ਕਿਲ ਹੋ ਜਾਵੇਗੀ। ਸੰਤ ਸੀਚੇਵਾਲ ਨੇ ਮੁੱਖ ਮੰਤਰੀ ਮਾਨ ਨੇ ਭਰੋਸਾ ਦਿੱਤਾ ਕਿ ਇਹ ਲੋਕਾਂ ਦੇ ਜੀਵਨ ਨਾਲ ਜੁੜਿਆ ਮੁੱਦਾ ਹੈ ਅਤੇ ਇਸ ਸਬੰਧੀ ਜਲਦੀ ਤੋਂ ਜਲਦੀ ਗੱਲਬਾਤ ਕਰਕੇ ਕੰਮ ਸ਼ੁਰੂ ਕਰਵਾਇਆ ਜਾਵੇਗਾ ਤਾਂ ਜੋ ਸਤਲੁਜ ਨਦੀ ਦੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਸਕੇ।

Check Also

ਸੁਖਪਾਲ ਖਹਿਰਾ ਦੀ ਜ਼ਮਾਨਤ ਰੱਦ ਕਰਵਾਉਣ ਵਾਲੀ ਈਡੀ ਦੀ ਅਰਜ਼ੀ ਖਾਰਜ

ਖਹਿਰਾ ਨੇ ਕਿਹਾ : ਰਾਜਨੀਤੀ ਤੋਂ ਪ੍ਰੇਰਿਤ ਸੀ ਇਹ ਕੇਸ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ …