![](https://parvasinewspaper.com/wp-content/uploads/2024/05/PM-Modi.jpg)
ਬੈਰਕਪੁਰ(ਪੱਛਮੀ ਬੰਗਾਲ)/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ’ਚ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਬੈਰਕਪੁਰ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘‘ਜਿੰਨਾ ਚਿਰ ਮੋਦੀ ਹੈ, ਕੋਈ ਵੀ ਸੀਏਏ ਕਾਨੂੰਨ ਨੂੰ ਖ਼ਤਮ ਨਹੀਂ ਕਰ ਸਕਦਾ।’’ ਉਨ੍ਹਾਂ ਸੱਤਾਧਾਰੀ ਤਿ੍ਰਣਮੂਲ ਕਾਂਗਰਸ ਦੀ ‘ਵੋਟ ਬੈਂਕ’ ਸਿਆਸਤ ਨੂੰ ਭੰਡਿਆ। ਉਨ੍ਹਾਂ ਦਾਅਵਾ ਕੀਤਾ ਕਿ ਸੰਦੇਸ਼ਖਲੀ ਜਿਨਸੀ ਦੁੁਰਾਚਾਰ ਮਾਮਲੇ ਦੇ ਦੋਸ਼ੀਆਂ ਨੂੰ ਬਚਾਉਣ ਲਈ ਟੀਐੱਮਸੀ ਦੇ ਵਿਅਕਤੀਆਂ ਵੱਲੋਂ ਪੀੜਤ ਮਹਿਲਾਵਾਂ ਨੂੰ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਟੀਐੱਮਸੀ ਦੇ ਰਾਜ ਵਿਚ ਹਿੰਦੂਆਂ ਨੂੰ ਸੂਬੇ ਵਿਚ ਦੂਜੇ ਦਰਜੇ ਦੇ ਨਾਗਰਿਕਾਂ ਵਿਚ ਤਬਦੀਲ ਕਰ ਦਿੱਤਾ ਗਿਆ ਹੈ।