
ਪੰਜਾਬ ’ਚ 1 ਜੂਨ ਨੂੰ ਹੋਵੇਗੀ ਵੋਟਿੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਲੋਕ ਸਭਾ ਲਈ ਵੋਟਾਂ ਪੈ ਰਹੀਆਂ ਹਨ ਅਤੇ ਚੌਥੇ ਗੇੜ ਤਹਿਤ ਭਲਕੇ ਸੋਮਵਾਰ ਨੂੰ 10 ਸੂਬਿਆਂ ’ਚ 96 ਸੀਟਾਂ ’ਤੇ ਵੋਟਿੰਗ ਹੋਵੇਗੀ। ਭਾਰਤ ਵਿਚ ਲੋਕ ਸਭਾ ਦੀਆਂ ਵੋਟਾਂ ਪੈਣ ਦਾ ਕੰਮ ਲੰਘੀ 19 ਅਪ੍ਰੈਲ ਨੂੰ ਸ਼ੁਰੂ ਹੋਇਆ ਸੀ ਅਤੇ ਇਨ੍ਹਾਂ ਵੋਟਾਂ ਦੀ ਪ੍ਰਕਿਰਿਆ 7 ਗੇੜਾਂ ਵਿਚ ਪੂਰੀ ਹੋਵੇਗੀ। ਇਸਦੇ ਚੱਲਦਿਆਂ ਪੰਜਾਬ ਵਿਚ 7ਵੇਂ ਗੇੜ ਦੌਰਾਨ 1 ਜੂਨ ਨੂੰ ਵੋਟਾਂ ਪੈਣਗੀਆਂ। ਇਨ੍ਹਾਂ ਸਾਰੇ ਸੱਤਾਂ ਗੇੜਾਂ ਦੀਆਂ ਵੋਟਾਂ ਤੋਂ ਬਾਅਦ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। ਧਿਆਨ ਰਹੇ ਕਿ ਕਈ ਉਮੀਦਵਾਰਾਂ ਦੀ ਕਿਸਮਤ ਵੋਟਿੰਗ ਮਸ਼ੀਨਾਂ ਵਿਚ ਬੰਦ ਹੋ ਚੁੱਕੀ ਹੈ ਅਤੇ ਕਈਆਂ ਦੀ ਕਿਸਮਤ ਭਲਕੇ ਵੋਟਿੰਗ ਮਸ਼ੀਨਾਂ ਵਿਚ ਬੰਦ ਹੋ ਜਾਵੇਗੀ। ਜਿੱਤਦਾ ਕੌਣ ਹੈ ਕਿ ਇਹ ਤਾਂ 4 ਜੂਨ ਨੂੰ ਹੀ ਪਤਾ ਲੱਗੇਗਾ।