ਕਿਹਾ, ਜ਼ਿੰਦਗੀ ਦੀ ਅੰਤਿਮ ਚੋਣ ਵਿਚ ਬਾਦਲ ਨੂੰ ਲੰਬੀ ਤੋਂ ਵੀ ਹਰਾਵਾਂਗਾ
ਪਟਿਆਲਾ/ਬਿਊਰੋ ਨਿਊਜ਼
ਚੋਣ ਮੈਦਾਨ ਵਿੱਚ ਉੱਤਰਨ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ। ਅਮਰਿੰਦਰ ਨੇ ਆਖਿਆ ਹੈ ਕਿ ਉਹ ਆਪਣੀ ਜ਼ਿੰਦਗੀ ਦੀ ਅੰਤਿਮ ਚੋਣ ਲੜ ਰਹੇ ਹਨ। ਉਹ ਇਸ ਵਿੱਚ ਲੰਬੀ ਹਲਕੇ ਤੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਨੂੰ ਵੀ ਹਰਾਉਣਗੇ।
ਪਟਿਆਲਾ ਸ਼ਹਿਰੀ ਤੋਂ ਆਪਣੇ ਕਾਗ਼ਜ਼ ਭਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉਹ ਆਪਣੀ ਜ਼ਿੰਦਗੀ ਦੀ ਅੰਤਿਮ ਚੋਣ ਲੜ ਰਹੇ ਹਨ। ਉਹ ਬਾਦਲਾਂ ਦੇ ਘਰ ਵਿੱਚ ਜਾ ਕੇ ਉਨ੍ਹਾਂ ਨੂੰ ਹਰਾਉਣਗੇ। ਚੇਤੇ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਸ਼ਹਿਰੀ ਦੇ ਨਾਲ-ਨਾਲ ਲੰਬੀ ਹਲਕੇ ਤੋਂ ਵੀ ਚੋਣ ਲੜ ਰਹੇ ਹਨ।
ਇਸੇ ਦੌਰਾਨ ਕੈਪਟਨ ਨੇ ਕਿਹਾ ਕਿ ਪੰਜਾਬ ਚੋਣਾਂ ਲਈ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਤੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸ਼ਾਦ ਨੂੰ ਵੀ ਕਾਂਗਰਸ ਲਈ ਪ੍ਰਚਾਰ ਕਰਨ ਦਾ ਸੱਦਾ ਦਿੱਤਾ ਗਿਆ ਹੈ।
Check Also
ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਪੰਜਾਬ ਸਰਕਾਰ ਦੀ ਖਿਚਾਈ
ਜਲਦੀ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੰਜਾਬ …