ਪੰਗਤ ’ਚ ਬੈਠੀਆਂ ਸੰਗਤਾਂ ਨੂੰ ਲੰਗਰ ਵੀ ਛਕਾਇਆ
ਪਟਨਾ/ਬਿਊਰੋ ਨਿਊਜ਼ : ਤਖਤ ਸ੍ਰੀ ਪਟਨਾ ਸਾਹਿਬ ਵਿਖੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਸਰੀ ਦਸਤਾਰ ਸਜਾਈ ਹੋਈ ਸੀ। ਮੱਥਾ ਟੇਕਣ ਤੋਂ ਬਾਅਦ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੰਗਰ ਘਰ ਵਿਚ ਜਾ ਕੇ ਸੇਵਾ ਕੀਤੀ ਅਤੇ ਪੰਗਤ ’ਚ ਬੈਠੀਆਂ ਸੰਗਤਾਂ ਨੂੰ ਲੰਗਰ ਵੀ ਛਕਾਇਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਖਤ ਸ੍ਰੀ ਪਟਨਾ ਸਾਹਿਬ ਵਿਖੇ 20 ਮਿੰਟ ਤੱਕ ਰੁਕੇ ਅਤੇ ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਆਗੂ ਰਵੀਸ਼ੰਕਰ ਪ੍ਰਸ਼ਾਦ ਅਤੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ ਵੀ ਮੌਜੂਦ ਸਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪ੍ਰਧਾਨ ਨਰਿੰਦਰ ਮੋਦੀ ਪਹਿਲੀ ਵਾਰ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਪਹੁੰਚੇ ਅਤੇ ਉਨ੍ਹਾਂ ਦੇ ਸਵਾਗਤ ਲਈ ਸਿੱਖ ਸੰਗਤਾਂ ਵੱਡੀ ਗਿਣਤੀ ਵਿਚ ਮੌਜੂਦ ਸਨ। ਪ੍ਰਧਾਨ ਮੰਤਰੀ ਦੀ ਆਮਦ ਨੂੰ ਧਿਆਨ ਵਿਚ ਰੱਖਦੇ ਹੋਏ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।
Check Also
ਚੀਨ ਨੇ ਅਮਰੀਕਾ ’ਤੇ ਲਗਾਇਆ 125% ਟੈਰਿਫ
ਜਿੰਨਪਿੰਗ ਬੋਲੇ – ਅਸੀਂ ਦਬਾਅ ਦੇ ਅੱਗੇ ਨਹੀਂ ਝੁਕਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਅਤੇ ਚੀਨ …