Breaking News
Home / ਕੈਨੇਡਾ / Front / ਪਦਮਸ੍ਰੀ ਡਾ. ਸੁਰਜੀਤ ਪਾਤਰ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ

ਪਦਮਸ੍ਰੀ ਡਾ. ਸੁਰਜੀਤ ਪਾਤਰ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ

ਮੁੱਖ ਮੰਤਰੀ ਭਗਵੰਤ ਮਾਨ ਸਮੇਤ ਵੱਡੀ ਗਿਣਤੀ ’ਚ ਮੌਜੂਦ ਸਾਹਿਤ ਪ੍ਰੇਮੀਆਂ ਵੱਲੋਂ ਦਿੱਤੀ ਗਈ ਸ਼ਰਧਾਂਜਲੀ


ਲੁਧਿਆਣਾ/ਬਿਊਰੋ ਨਿਊਜ਼ : ਪੰਜਾਬੀ ਦੇ ਪ੍ਰਸਿੱਧ ਕਵੀ ਅਤੇ ਸਾਹਿਤਕਾਰ ਪਦਮਸ੍ਰੀ ਡਾ. ਸੁਰਜੀਤ ਪਾਤਰ ਅੱਜ ਪੰਜ ਤੱਤਾਂ ’ਚ ਵਿਲੀਨ ਹੋ ਗਏ। ਲੁਧਿਆਣਾ ਦੇ ਮਾਡਲ ਟਾਊਨ ਸਥਿਤ ਸਮਸ਼ਾਨਘਾਟ ਵਿਖੇ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਦੇ ਨਾਲ ਅੰਤਿਮ ਸਸਕਾਰ ਕੀਤਾ ਗਿਆ ਅਤੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਉਨ੍ਹਾਂ ਦੇ ਪੁੱਤਰ ਵੱਲੋਂ ਦਿੱਤੀ ਗਈ। ਇਸ ਤੋਂ ਪਹਿਲਾਂ ਘਰ ਤੋਂ ਸ਼ੁਰੂ ਹੋਈ ਅੰਤਿਮ ਯਾਤਰਾ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੁਰਜੀਤ ਪਾਤਰ ਦੀ ਅਰਥੀ ਨੂੰ ਮੋਢਾ ਦਿੱਤਾ ਗਿਆ ਅਤੇ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਰਾਜਸਭਾ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਮੁਹੰਮਦ ਸਦੀਕ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਰਾਜਨੀਤਿਕ ਆਗੂ ਅਤੇ ਸੁਰਜੀਤ ਪਾਤਰ ਨੂੰ ਚਾਹੁਣ ਵਾਲੇ ਵੱਡੀ ਗਿਣਤੀ ਵਿਚ ਮੌਜੂਦ ਸਨ। ਅੰਤਿਮ ਯਾਤਰਾ ’ਚ ਸ਼ਾਮਲ ਲੋਕਾਂ ਵੱਲੋਂ ਸੁਰਜੀਤ ਪਾਤਰ ਅਮਰ ਰਹੇ ਅਤੇ ਪੰਜਾਬੀ ਮਾਂ ਬੋਲੀ ਦਾ ਰਖਵਾਲਾ ਅਮਰ ਰਹੇ ਦੇ ਨਾਅਰੇ ਵੀ ਲਗਾਏ ਗਏ। ਧਿਆਨ ਰਹੇ ਕਿ ਲੰਘੇ ਸ਼ਨੀਵਾਰ ਨੂੰ ਡਾ. ਸੁਰਜੀਤ ਪਾਤਰ ਦਾ ਅਚਾਨਕ ਹੀ ਦੇਹਾਂਤ ਹੋ ਗਿਆ ਸੀ, ਜਿਨ੍ਹਾਂ ਦਾ ਅੱਜ ਸਰਕਾਰੀ ਸਨਮਾਨਾਂ ਦੇ ਨਾਲ ਅੰਤਿਮ ਸਸਕਾਰ ਕੀਤਾ ਗਿਆ।

Check Also

ਸੁਖਪਾਲ ਖਹਿਰਾ ਦੀ ਜ਼ਮਾਨਤ ਰੱਦ ਕਰਵਾਉਣ ਵਾਲੀ ਈਡੀ ਦੀ ਅਰਜ਼ੀ ਖਾਰਜ

ਖਹਿਰਾ ਨੇ ਕਿਹਾ : ਰਾਜਨੀਤੀ ਤੋਂ ਪ੍ਰੇਰਿਤ ਸੀ ਇਹ ਕੇਸ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ …