ਸੁਪਰੀਮ ਕੋਰਟ ਨੇ ਕਿਹਾ : ਅਸੀਂ ਇਸ ਵਿਚ ਦਖਲ ਨਹੀਂ ਦੇ ਰਹੇ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤੀ ਹੈ। ਮਾਨਯੋਗ ਜਸਟਿਸ ਸੰਜੀਵ ਖੰਨਾ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਿਹਾ ਕਿ ਅਸੀਂ ਹਾਈਕੋਰਟ ਦੇ ਫੈਸਲੇ ’ਚ ਦਖਲ ਨਹੀਂ ਦੇ ਰਹੇ। ਕਿਹਾ ਗਿਆ ਕਿ ਦਿੱਲੀ ਦੇ ਐਲ.ਜੀ. ਵਿਜੇ ਕੁਮਾਰ ਸਕਸੈਨਾ ਇਸ ਮਾਮਲੇ ਵਿਚ ਐਕਸ਼ਨ ਲੈਣਾ ਚਾਹੁੰਦੇ ਹਨ ਤਾਂ ਲੈਣ। ਦਰਅਸਲ ਸ਼ਰਾਬ ਨੀਤੀ ਘੁਟਾਲਾ ਮਾਮਲੇ ਦੇ ਆਰੋਪੀ ਅਰਵਿੰਦ ਕੇਜਰੀਵਾਲ ਫਿਲਹਾਲ ਅੰਤਰਿਮ ਜ਼ਮਾਨਤ ’ਤੇ ਹਨ। ਈਡੀ ਨੇ ਉਨ੍ਹਾਂ ਨੂੰ 21 ਮਾਰਚ ਨੂੰ ਗਿ੍ਰਫਤਾਰ ਕੀਤਾ ਸੀ। ਗਿ੍ਰਫਤਾਰੀ ਤੋਂ ਬਾਅਦ ਵੀ ਕੇਜਰੀਵਾਲ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਸੀ, ਜਿਸ ਨੂੰ ਲੈ ਕੇ ਇਕ ਵਿਅਕਤੀ ਨੇ ਦਿੱਲੀ ਹਾਈਕੋਰਟ ਵਿਚ ਪਟੀਸ਼ਨ ਪਾਈ ਸੀ ਅਤੇ ਹਾਈਕੋਰਟ ਨੇ ਇਹ ਪਟੀਸ਼ਨ ਖਾਰਜ ਕਰ ਦਿੱਤੀ ਸੀ। ਇਸ ਤੋਂ ਬਾਅਦ ਪਟੀਸ਼ਨ ਕਰਤਾ ਸੁਪਰੀਮ ਕੋਰਟ ਪਹੁੰਚ ਗਏ ਸਨ।