16.9 C
Toronto
Wednesday, September 17, 2025
spot_img
HomeਕੈਨੇਡਾFrontਸੁਖਬੀਰ ਬਾਦਲ ਨੇ ਲੋਕ ਸਭਾ ਚੋਣਾਂ ’ਚ ਭਾਜਪਾ ਦੀ ਹਾਰ ਨੂੰ ਲੈ...

ਸੁਖਬੀਰ ਬਾਦਲ ਨੇ ਲੋਕ ਸਭਾ ਚੋਣਾਂ ’ਚ ਭਾਜਪਾ ਦੀ ਹਾਰ ਨੂੰ ਲੈ ਕੇ ਕੀਤਾ ਵੱਡਾ ਦਾਅਵਾ

ਕਿਹਾ : ਪ੍ਰਧਾਨ ਮੰਤਰੀ ਦੇ ਭਾਸ਼ਣਾਂ ਤੋਂ ਨਜ਼ਰ ਆਉਂਦੀ ਭਾਜਪਾ ਦੀ ਹਾਰ


ਬਠਿੰਡਾ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ ਆਖਰੀ ਗੇੜ ਲਈ ਨਾਮਜ਼ਦਗੀਆਂ ਭਰਨ ’ਚ ਸਿਰਫ਼ ਦੋ ਦਿਨ ਬਾਕੀ ਹਨ। ਅੱਜ ਬਠਿੰਡਾ ਲੋਕ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਮੌਜੂਦ ਸਨ। ਇਸ ਮੌਕੇ ਸੁਖਬੀਰ ਬਾਦਲ ਨੇ ਦਾਅਵਾ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕ ਸਭਾ ਚੋਣਾਂ ਹਾਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਪਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਜਾ ਰਹੇ ਭਾਸ਼ਣਾਂ ਤੋਂ ਪਤਾ ਚਲਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਇਕ ਭਾਈਚਾਰੇ ਨੂੰ ਟਾਰਗੇਟ ਕੀਤਾ ਜਾ ਰਿਹਾ ਅਤੇ ਉਨ੍ਹਾਂ ਵੱਲੋਂ ਮੰਗਲਸੂਤਰ ਖੋਹਣ ਦੀ ਗੱਲ ਕੀਤੀ ਜਾ ਰਹੀ ਹੈ। ਜਦਕਿ ਪਿਛਲੇ 70 ਸਾਲਾਂ ਦੌਰਾਨ ਕਿਸੇ ਤੋਂ ਵੀ ਮੰਗਲਸੂਤਰ ਨਹੀਂ ਖੋਹਿਆ ਗਿਆ ਅਤੇ ਅਜਿਹੇ ਭਾਸ਼ਣ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦਾ ਹੈ।

RELATED ARTICLES
POPULAR POSTS