26.5 C
Toronto
Wednesday, July 15, 2026
spot_img
HomeਕੈਨੇਡਾFront‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੇਜਰੀਵਾਲ ਦੀ ਰਿਹਾਇਸ਼ ’ਤੇ...

‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੇਜਰੀਵਾਲ ਦੀ ਰਿਹਾਇਸ਼ ’ਤੇ ਹੋਈ ਕੁੱਟਮਾਰ

ਮਾਲੀਵਾਲ ਨੇ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ’ਤੇ ਕੁੱਟਮਾਰ ਕਰਨ ਦਾ ਲਗਾਇਆ ਆਰੋਪ


ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਦਿੱਲੀ ਤੋਂ ਰਾਜ ਸਭਾ ਮੈਂਬਰ ਅਤੇ ਮਹਿਲਾ ਕਮਿਸ਼ਨ ਦੀ ਸਾਬਕਾ ਪ੍ਰਧਾਨ ਸਵਾਤੀ ਮਾਲੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ’ਤੇ ਕੁੱਟਮਾਰ ਦਾ ਆਰੋਪ ਲਗਾਇਆ ਹੈ। ਮਾਲੀਵਾਲ ਨੇ ਕਿਹਾ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਨੇ ਉਸ ਦੇ ਨਾਲ ਕੁੱਟਮਾਰ ਕੀਤੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਸ ਸਬੰਧੀ ਸਵੇਰੇ ਸਾਢੇ ਨੌਂ ਵਜੇ ਸੀਐਮ ਹਾਊਸ ਤੋਂ ਮਾਲੀਵਾਲ ਨੇ ਪੀਸੀਆਰ ਕਾਲ ਕੀਤੀ ਸੀ, ਜਿਸ ਤੋਂ ਬਾਅਦ ਦਿੱਲੀ ਪੁਲਿਸ ਸਿਵਲ ਲਾਈਨ ਸਥਿਤ ਮੁੱਖ ਦੀ ਰਿਹਾਇਸ਼ ’ਤੇ ਪਹੁੰਚੀ। ਜਦਕਿ ਸਵਾਤੀ ਮਾਲੀਵਾਲ ਪੁਲਿਸ ਦੇ ਸੀਐਮ ਹਾਊਸ ’ਤੇ ਪਹੁੰਚਣ ਤੋਂ ਪਹਿਲਾਂ ਹੀ ਉਥੋਂ ਚਲੀ ਗਈ ਸੀ। ਕੁੱਝ ਦੇਰ ਮਗਰੋਂ ਮਾਲੀਵਾਲ ਥਾਣੇ ਪਹੁੰਚੀ ਅਤੇ ਬਾਅਦ ’ਚ ਸ਼ਿਕਾਇਤ ਦਰਜ ਕਰਵਾਉਣ ਦੀ ਗੱਲ ਕਹਿ ਕੇ ਚਲੀ ਗਈ। ਪੁਲਿਸ ਮਾਮਲੇ ਦੀ ਸੱਚਾਈ ਦਾ ਪਤਾ ਲਗਾਉਣ ਵਿਚ ਜੁਟ ਗਈ ਹੈ ਅਤੇ ਜੇਕਰ ਮਾਲੀਵਾਲ ਸ਼ਿਕਾਇਤ ਦਰਜ ਕਰਵਾਉਂਦੀ ਹੈ ਤਾਂ ਪੁਲਿਸ ਕੇਜਰੀਵਾਲ ਨੂੰ ਮੁਕੱਦਮੇ ’ਚ ਆਰੋਪੀ ਬਣਾ ਸਕਦੀ ਹੈ।

 

RELATED ARTICLES
POPULAR POSTS