ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਛੱਡ ‘ਆਪ’ ਵਿਚ ਹੋਏ ਸਨ ਸ਼ਾਮਲ
ਖਰੜ/ਬਿਊਰੋ ਨਿਊਜ਼ : ਜਿਉਂ-ਜਿਉਂ ਪੰਜਾਬ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆਉਂਦਾ ਜਾ ਰਿਹਾ ਹੈ, ਉਸੇ ਤਰ੍ਹਾਂ ਸਿਆਸੀ ਆਗੂਆਂ ਵੱਲੋਂ ਪਾਰਟੀਆਂ ਬਦਲਣ ਦਾ ਰੁਝਾਨ ਵੀ ਵਧਦਾ ਜਾ ਰਿਹਾ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਖਰੜ ਤੋਂ ਟਿਕਟ ਨਾ ਮਿਲਣ ਕਰਕੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਉਨ੍ਹਾਂ ਦੇ ਪੁੱਤਰ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦੇ ਹੋਏ ਆਮ ਆਦਮੀ ਪਾਰਟੀ ਜੁਆਇਨ ਕਰ ਲਈ ਸੀ। ਪ੍ਰੰਤੂ ਹੁਣ ਜਗਮੋਹਨ ਸਿੰਘ ਕੰਗ ਨੇ ਘਰ ਵਾਪਸੀ ਕਰਦੇ ਹੋਏ ਮੁੜ ਤੋਂ ਕਾਂਗਰਸ ਪਾਰਟੀ ਜੁਆਇਨ ਕਰ ਲਈ ਹੈ। ਉਨ੍ਹਾਂ ਨਵੀਂ ਦਿੱਲੀ ’ਚ ਪਾਰਟੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਦੀ ਹਾਜ਼ਰੀ ’ਚ ਕਾਂਗਰਸ ਪਾਰਟੀ ਜੁਆਇਨ ਕੀਤੀ। ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਵੀ ਮੌਜੂਦ ਸਨ ਅਤੇ ਇਸ ਨੂੰ ਆਮ ਆਦਮੀ ਪਾਰਟੀ ਦੇ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।