ਸਜ਼ਾ ਰੱਦ ਕਰਨ ਲਈ ਪਾਈ ਗਈ ਅਪੀਲ ਕੀਤੀ ਖਾਰਜ, ਚੋਣ ਲੜਨੀ ਮੁਸ਼ਕਲ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਅਕਾਲੀ ਆਗੂ ਬੀਬੀ ਜਗੀਰ ਕੌਰ ਨੂੰ ਝਟਕਾ ਦਿੰਦੇ ਹੋਏ ਉਨ੍ਹਾਂ ਵੱਲੋਂ ਆਪਣੀ ਧੀ ਦੇ ਕਤਲ ਮਾਮਲੇ ਵਿਚ ਸਜ਼ਾ ਰੱਦ ਕਰਨ ਲਈ ਪਾਈ ਅਪੀਲ ਖਾਰਜ ਕਰ ਦਿੱਤੀ ਹੈ। ਚਾਰ ਫਰਵਰੀ ਨੂੰ ਪੈਣ ਵਾਲੀਆਂ ਪੰਜਾਬ ਵਿਧਾਨ ਸਭਾ ਵੋਟਾਂ ਦੇ ਮੱਦੇਨਜ਼ਰ ਜਸਟਿਸ ਏ.ਕੇ. ਗੋਇਲ ਤੇ ਲਲਿਤ ਦੇ ਬੈਂਚ ਨੇ ਇਹ ਫੈਸਲਾ ਸੁਣਾਇਆ ਹੈ। ਇਸ ਤੋਂ ਪਹਿਲਾਂ ਪੰਜਾਬ-ਹਰਿਆਣਾ ਹਾਈਕੋਰਟ ਨੇ ਵੀ ਬੀਬੀ ਜਗੀਰ ਕੌਰ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ ਤੇ ਰਾਹਤ ਲਈ ਜਗੀਰ ਕੌਰ ਸੁਪਰੀਮ ਕੋਰਟ ਪਹੁੰਚੀ ਸੀ। ਹੁਣ ਬੀਬੀ ਜਗੀਰ ਕੌਰ ਲਈ ਵਿਧਾਨ ਸਭਾ ਚੋਣ ਲੜਨੀ ਮੁਸ਼ਕਲ ਹੋ ਗਈ ਹੈ ਕਿਉਂਕਿ ਨਾਮਜ਼ਦਗੀਆਂ ਦਾ ਭਲਕੇ ਆਖਰੀ ਦਿਨ ਹੈ।
Check Also
ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ ਕੁਮਾਰ ਦਾ ਦਿਹਾਂਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁੱਖ ਦਾ ਇਜ਼ਹਾਰ ਮੁੰਬਈ/ਬਿਊਰੋ ਨਿਊਜ਼ ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ …