Breaking News
Home / ਕੈਨੇਡਾ / Front / ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਿਆਨ ’ਤੇ ਕਾਰਵਾਈ ਦੀ ਤਿਆਰੀ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਿਆਨ ’ਤੇ ਕਾਰਵਾਈ ਦੀ ਤਿਆਰੀ

ਪੰਜਾਬ ਦੇ ਚੋਣ ਅਧਿਕਾਰੀ ਨੇ ਇਲੈਕਸ਼ਨ ਕਮਿਸ਼ਨ ਨੂੰ ਲਿਖਿਆ ਪੱਤਰ
ਜਲੰਧਰ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਪਾਰਟੀ ਨੇ ਜਲੰਧਰ ਤੋਂ ਲੋਕ ਸਭਾ ਲਈ ਉਮੀਦਵਾਰ ਬਣਾਇਆ ਹੋਇਆ ਹੈ। ਇਸਦੇ ਚੱਲਦਿਆਂ ਚੰਨੀ ਦੀਆਂ ਮੁਸ਼ਕਲਾਂ ਵੀ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਕਿਹਾ ਹੈ ਕਿ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਪੁੰਛ ’ਚ ਹੋਏ ਦਹਿਸ਼ਤੀ ਹਮਲੇ ਨੂੰ ਸਟੰਟ ਦੱਸਿਆ ਸੀ ਅਤੇ ਅਜਿਹਾ ਬਿਆਨ ਚੋਣ ਜ਼ਾਬਤੇ ਦੀ ਉਲੰਘਣਾ ਹੈ। ਇਸ ਘਟਨਾ ਵਿਚ ਹਵਾਈ ਸੈਨਾ ਦਾ ਇਕ ਜਵਾਨ ਸ਼ਹੀਦ ਹੋ ਗਿਆ ਸੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਚੰਨੀ ਦੇ ਇਸ ਬਿਆਨ ਨੂੰ ਲੈ ਕੇ ਭਾਰਤ ਦੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਦਿੱਤਾ ਹੈ। ਸਿਬਿਨ ਸੀ. ਨੇ ਲਿਖਿਆ ਕਿ ਜਲੰਧਰ ਦੇ ਚੋਣ ਅਧਿਕਾਰੀ ਦੀ ਰਿਪੋਰਟ ਅਨੁਸਾਰ ਚੰਨੀ ਦੀ ਇਹ ਟਿੱਪਣੀ ਚੋਣ ਜ਼ਾਬਤੇ ਦੀ ਉਲੰਘਣਾ ਹੈ। ਜ਼ਿਕਰਯੋਗ ਹੈ ਕਿ ਲੰਘੀ 4 ਮਈ ਨੂੰ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਭਾਰਤੀ ਹਵਾਈ ਸੈਨਾ ਦੇ ਕਾਫਲੇ ’ਤੇ ਦਹਿਸ਼ਤੀ ਹਮਲਾ ਹੋ ਗਿਆ ਸੀ ਅਤੇ ਇਸ ਹਮਲੇ ਦੌਰਾਨ ਇਕ ਜਵਾਨ ਸ਼ਹੀਦ ਹੋ ਗਿਆ ਸੀ। ਮੀਡੀਆ ਰਿਪੋਰਟਾਂ ਮੁਤਾਬਕ ਇਸ ਹਮਲੇ ਸਬੰਧੀ ਚੰਨੀ ਨੇ ਕਹਿ ਦਿੱਤਾ ਸੀ ਕਿ ਇਹ ਸਟੰਟਬਾਜ਼ੀ ਹੋ ਰਹੀ ਹੈ। ਚੰਨੀ ਦੀ ਅਜਿਹੀ ਟਿੱਪਣੀ ਤੋਂ ਬਾਅਦ ਵਿਵਾਦ ਸ਼ੁਰੂ ਹੋ ਗਿਆ ਸੀ ਤੇ ਚੰਨੀ ਨੇ ਇਸ ਸਬੰਧੀ ਸਪੱਸ਼ਟੀਕਰਨ ਵੀ ਦਿੱਤਾ ਸੀ।

Check Also

ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ

ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …