Breaking News
Home / ਕੈਨੇਡਾ / Front / ਚੰਡੀਗੜ੍ਹ ਤੋਂ ਲੋਕ ਸਭਾ ਚੋਣ ਨਹੀਂ ਲੜੇਗਾ ਸ਼ੋ੍ਮਣੀ ਅਕਾਲੀ ਦਲ

ਚੰਡੀਗੜ੍ਹ ਤੋਂ ਲੋਕ ਸਭਾ ਚੋਣ ਨਹੀਂ ਲੜੇਗਾ ਸ਼ੋ੍ਮਣੀ ਅਕਾਲੀ ਦਲ

ਅਕਾਲੀ ਉਮੀਦਵਾਰ ਹੋ ਗਿਆ ਸੀ ‘ਆਪ’ ਵਿਚ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰੀ ਸ਼ਾਸ਼ਿਤ ਪ੍ਰਦੇਸ਼ ਚੰਡੀਗੜ੍ਹ ਦੀ ਇਕੋ ਇਕ ਲੋਕ ਸਭਾ ਸੀਟ ਤੋਂ ਸ਼ੋ੍ਰਮਣੀ ਅਕਾਲੀ ਦਲ ਚੋਣ ਨਹੀਂ ਲੜੇਗਾ। ਸ਼ੋ੍ਰਮਣੀ ਅਕਾਲੀ ਦਲ ਨੇ ਚੰਡੀਗੜ੍ਹ ਤੋਂ ਹਰਦੀਪ ਸਿੰਘ ਬੁਟੇਰਲਾ ਨੂੰ ਉਮੀਦਵਾਰ ਬਣਾਇਆ ਸੀ ਅਤੇ ਉਨ੍ਹਾਂ ਨੇ ਪਿਛਲੇ ਦਿਨੀਂ ਆਪਣੀ ਟਿਕਟ ਵਾਪਸ ਕਰ ਦਿੱਤੀ ਸੀ ਅਤੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਇਸਦੇ ਚੱਲਦਿਆਂ ਹੁਣ ਸ਼ੋ੍ਰਮਣੀ ਅਕਾਲੀ ਦਲ ਨੇ ਚੰਡੀਗੜ੍ਹ ਸੀਟ ਲਈ ਆਪਣਾ ਉਮੀਦਵਾਰ ਨਹੀਂ ਐਲਾਨਿਆ ਹੈ। ਚੰਡੀਗੜ੍ਹ ਵਿਚ ਹੁਣ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਅਤੇ ਭਾਜਪਾ ਦੇ ਉਮੀਦਵਾਰ ਸੰਜੇ ਟੰਡਨ ਵਿਚਾਲੇ ਚੋਣ ਮੁਕਾਬਲਾ ਹੋਵੇਗਾ। ਹਰਦੀਪ ਸਿੰਘ ਬੁਟੇਰਲਾ ਨੇ ਸ਼ੋ੍ਰਮਣੀ ਅਕਾਲੀ ਦਲ ’ਤੇ ਆਰੋਪ ਲਗਾਇਆ ਸੀ ਕਿ ਪਾਰਟੀ ਉਨ੍ਹਾਂ ਦਾ ਕੋਈ ਸਹਿਯੋਗ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਸੀ ਉਹ ਇਕੱਲੇ ਆਪਣੇ ਦਮ ’ਤੇ ਚੋਣ ਨਹੀਂ ਲੜ ਸਕਦੇ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ’ਚ ਪੰਜਾਬ ਦੇ ਨਾਲ ਹੀ 1 ਜੂਨ ਨੂੰ ਵੋਟਾਂ ਪੈਣੀਆਂ ਹਨ ਅਤੇ ਇਸਦੇ ਚੱਲਦਿਆਂ ਅੱਜ 14 ਮਈ ਨੂੰ ਨਾਮਜ਼ਦਗੀਆਂ ਭਰਨ ਦਾ ਵੀ ਆਖਰੀ ਦਿਨ ਸੀ।

Check Also

ਪਾਕਿ ਦੇ ਆਗੂ ਫਵਾਦ ਨੇ ਰਾਹੁਲ, ਕੇਜਰੀਵਾਲ ਤੇ ਮਮਤਾ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਕਿਹਾ : ਮੋਦੀ ਦੀ ਹਾਰ ਨਾਲ ਭਾਰਤ-ਪਾਕਿ ਦੇ ਰਿਸ਼ਤੇ ਸੁਧਰਨਗੇ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ …