ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਕੋਰਟ ਨੇ ਹਲਫਨਾਮਾ ਦਾਇਰ ਕਰਨ ਦੇ ਦਿੱਤੇ ਹੁਕਮ
ਨਵੀਂ ਦਿੱਲੀ/ਬਿਊਰੋ ਨਿਊਜ਼ : ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਅੱਜ ਸੁਪਰੀਮ ਕੋਰਟ ਨੇ ਰਾਮਦੇਵ, ਬਾਲਕ੍ਰਿਸ਼ਨ ਅਤੇ ਪਤੰਜਲੀ ਆਯੂਰਵੇਦ ਨੂੰ ਭੇਜੇ ਮਾਨਹਾਨੀ ਦੇ ਨੋਟਿਸ ’ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ। ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੁਦੀਨ ਅਮਾਨਉੱਲ੍ਹਾ ਦੇ ਬੈਂਚ ਨੇ ਪਤੰਜਲੀ ਆਯੁਰਵੇਦ ਨੂੰ ਹਲਫਨਾਮਾ ਦਾਇਰ ਕਰਨ ਲਈ ਤਿੰਨ ਹਫਤਿਆਂ ਦਾ ਸਮਾਂ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਹਲਫਨਾਮੇ ’ਚ ਇਹ ਦੱਸਿਆ ਜਾਵੇ ਕਿ ਜਿਨ੍ਹਾਂ ਪ੍ਰੋਡਕਟਾਂ ਦਾ ਲਾਇਸੈਂਸ ਕੈਂਸਲ ਕੀਤਾ ਗਿਆ ਹੈ, ਕੀ ਉਨ੍ਹਾਂ ਦੇ ਇਸ਼ਤਿਹਾਰ ਵਾਪਸ ਲੈਣ ਲਈ ਕਦਮ ਚੁੱਕੇ ਗਏ ਹਨ ਜਾਂ ਨਹੀਂ। ਬੈਂਚ ਨੇ ਕਿਹਾ ਕਿ ਰਾਮਦੇਵ ਦਾ ਪ੍ਰਭਾਵ ਬਹੁਤ ਹੈ ਅਤੇ ਇਸ ਦਾ ਸਹੀ ਤਰੀਕੇ ਨਾਲ ਇਸਤੇਮਾਲ ਕੀਤਾ ਜਾਵੇ। ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਰਾਮਦੇਵ ਨੇ ਯੋਗ ਦੇ ਲਈ ਬਹੁਤ ਕੁੱਝ ਕੀਤਾ ਹੈ। ਇਸ ’ਤੇ ਜਸਟਿਸ ਹਿਮਾ ਕੋਹਲੀ ਨੇ ਕਿਹਾ ਕਿ ਉਨ੍ਹਾਂ ਨੇ ਯੋਗ ਦੇ ਲਈ ਜੋ ਕੀਤਾ ਉਹ ਬਹੁਤ ਵਧੀਆ ਹੈ ਪ੍ਰੰਤੂ ਪਤੰਜਲੀ ਪ੍ਰੋਡਕਟਸ ਦਾ ਅਲੱਗ ਮਾਮਲਾ ਹੈ।
Home / ਕੈਨੇਡਾ / Front / ਸੁਪਰੀਮ ਕੋਰਟ ਨੇ ਰਾਮਦੇਵ, ਬਾਲਕ੍ਰਿਸ਼ਨ ਤੇ ਪਤੰਜਲੀ ਖਿਲਾਫ਼ ਮਾਣਹਾਨੀ ਦੇ ਨੋਟਿਸ ’ਤੇ ਫੈਸਲਾ ਰੱਖਿਆ ਰਾਖਵਾਂ
Check Also
ਡਿਜ਼ੀਟਲ ਪਲੇਟਫਾਰਮ ’ਤੇ ਅਸ਼ਲੀਲਤਾ ਮਾਮਲੇ ’ਚ ਸੁਪਰੀਮ ਕੋਰਟ ਸਖਤ
ਕਿਹਾ : ਓ.ਟੀ.ਟੀ. ’ਤੇ ਅਸ਼ਲੀਲ ਸਮੱਗਰੀ ਬੇਹੱਦ ਗੰਭੀਰ ਮੁੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਵਿਚ …