ਰਾਣਾ ਕੰਵਰਪਾਲ ਸਿੰਘ ਬਣੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ
ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ ਬਾਕੀ ਬਚੇ ਤਿੰਨ ਗੇੜਾਂ ਲਈ ਕਾਂਗਰਸ ਪਾਰਟੀ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਇਸ ਸਬੰਧੀ ਪਾਰਟੀ ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਵੱਲੋਂ ਪੱਤਰ ਜਾਰੀ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ ਨੂੰ ਬਣਾਇਆ ਗਿਆ। ਜਦਕਿ ਸੁਖਵਿੰਦਰ ਸਿੰਘ ਡੈਨੀ ਅਤੇ ਹਰਦਿਆਲ ਕੰਬੋਜ ਨੂੰ ਕੋ ਚੇਅਰਮੈਨ, ਪਵਨ ਕੁਮਾਰ ਆਦੀਆ ਨੂੰ ਸੀਨੀਅਰ ਵਾਈਸ ਚੇਅਰਮੈਨ ਅਤੇ ਜਸਬੀਰ ਸਿੰਘ ਡਿੰਪਾ ਨੂੰ ਕਨਵੀਨਰ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਰਾਜ ਕੁਮਾਰ ਵੇਰਕਾ, ਓਮ ਪ੍ਰਕਾਸ਼ ਸਿੰਘ ਸੋਨੀ, ਅਰੁਣਾ ਚੌਧਰੀ, ਗੁਰਮੀਤ ਸਿੰਘ ਪਾਹੜਾ, ਕੈਪਟਨ ਸੰਦੀਪ ਸੰਧੂ, ਮਦਨ ਲਾਲ ਜਲਾਲਪੁਰ, ਰਜੀਆ ਸੁਲਤਾਨਾ, ਗੁਰਕੀਰਤ ਸਿੰਘ ਕੋਟਲੀ ਅਤੇ ਮੁਹੰਮਦ ਸਦੀਕ ਆਦਿ ਦੇ ਨਾਮ ਸ਼ਾਮਲ ਹਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …