ਸ਼੍ਰੋਮਣੀ ਕਮੇਟੀ ਕਰੇਗੀ ਜਾਂਚ, ਬਡੂੰਗਰ ਨੇ ਕਿਹਾ ਕੇਜਰੀਵਾਲ ਮੁਆਫੀ ਮੰਗੇ
ਅੰਮ੍ਰਿਤਸਰ/ਬਿਊਰੋ ਨਿਊਜ਼
ਅਰਵਿੰਦ ਕੇਜਰੀਵਾਲ ਨੂੰ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਨਤਮਸਤਕ ਹੋਣ ਮੌਕੇ ਸਿਰੋਪਾਓ ਦੇਣ ਦਾ ਮਾਮਲਾ ਭਖ ਗਿਆ ਹੈ। ਹੁਣ ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਆਈਆਂ ਖਬਰਾਂ ਤੋਂ ਇਹ ਜਾਣਕਾਰੀ ਮਿਲੀ ਹੈ ਕਿ ਪਿਛਲੇ ਦਿਨੀਂ ਕੇਜਰੀਵਾਲ ਨੂੰ ਉਸ ਦੇ ਸਾਥੀਆਂ ਨੇ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਨਤਮਸਤਕ ਹੋਣ ਸਮੇਂ ਸਿਰੋਪਾਓ ਜਬਰੀ ਚੁੱਕ ਕੇ ਭੇਟ ਕੀਤਾ ਹੈ, ਜੋ ਗੁਰੂ ਘਰ ਦੀ ਮਰਿਆਦਾ ਦੀ ਉਲੰਘਣਾ ਹੈ। ਮਰਿਆਦਾ ਮੁਤਾਬਕ ਸਿਰੋਪਾਓ ਗੁਰੂ ਘਰ ਦੀ ਬਖ਼ਸ਼ਿਸ਼ ਹੈ ਜੋ ਗ੍ਰੰਥੀ, ਮੁੱਖ ਗ੍ਰੰਥੀ ਜਾਂ ਗੁਰਦੁਆਰਾ ਸਹਿਬ ਦੇ ਪ੍ਰਬੰਧਕਾਂ ਵੱਲੋਂ ਹੀ ਭੇਟ ਕੀਤਾ ਜਾ ਸਕਦਾ ਹੈ। ਬਡੂੰਗਰ ਨੇ ਕਿਹਾ ਕਿ ਇਸ ਮਾਮਲੇ ਵਿਚ ਕੇਜਰੀਵਾਲ ਅਤੇ ਉਸਦੇ ਸਾਥੀਆਂ ਨੂੰ ਸਿੱਖ ਜਗਤ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ।
Check Also
ਸ਼੍ਰੋਮਣੀ ਅਕਾਲੀ ਦਲ ਨੂੰ 12 ਅਪ੍ਰੈਲ ਨੂੰ ਮਿਲੇਗਾ ਨਵਾਂ ਪ੍ਰਧਾਨ
ਵਰਕਿੰਗ ਕਮੇਟੀ ਨੇ ਇਜਲਾਸ ਸੱਦਿਆ; ਪੰਜ ਮੈਂਬਰੀ ਕਮੇਟੀ ਦੀ ਭਰਤੀ ਮੁਹਿੰਮ ਨੂੰ ਦਰਕਿਨਾਰ ਕਰ ਕੇ …