Breaking News
Home / ਕੈਨੇਡਾ / Front / ਪੰਜਾਬ, ਚੰਡੀਗੜ੍ਹ ਤੇ ਹਿਮਾਚਲ ’ਚ ਨਾਮਜ਼ਦਗੀਆਂ ਭਰਨ ਦਾ ਕੰਮ ਹੋਇਆ ਮੁਕੰਮਲ

ਪੰਜਾਬ, ਚੰਡੀਗੜ੍ਹ ਤੇ ਹਿਮਾਚਲ ’ਚ ਨਾਮਜ਼ਦਗੀਆਂ ਭਰਨ ਦਾ ਕੰਮ ਹੋਇਆ ਮੁਕੰਮਲ

ਲੋਕ ਸਭਾ ਚੋਣਾਂ ਦੇ 7ਵੇਂ ਗੇੜ ਦੌਰਾਨ 1 ਜੂਨ ਨੂੰ ਪੈਣੀਆਂ ਹਨ ਵੋਟਾਂ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਵਿਚ ਲੋਕ ਸਭਾ ਚੋਣਾਂ ਦਾ ਦੌਰ ਚੱਲ ਰਿਹਾ ਹੈ ਅਤੇ ਚਾਰ ਗੇੜਾਂ ਦੀਆਂ ਵੋਟਾਂ ਪੈ ਵੀ ਚੁੱਕੀਆਂ ਹਨ। ਇਨ੍ਹਾਂ ਲੋਕ ਸਭਾ ਚੋਣਾਂ ਦਾ ਕੰਮ 7 ਗੇੜਾਂ ਵਿਚ ਮੁਕੰਮਲ ਹੋਣਾ ਹੈ। ਧਿਆਨ ਰਹੇ ਕਿ 7ਵੇਂ ਯਾਨੀ ਕਿ ਆਖਰੀ ਗੇੜ ਦੌਰਾਨ ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿਚ ਵੋਟਾਂ 1 ਜੂਨ ਨੂੰ ਪੈਣਗੀਆਂ ਹਨ ਅਤੇ ਇਨ੍ਹਾਂ ਸਾਰੀਆਂ ਵੋਟਾਂ ਪੈਣ ਤੋਂ ਬਾਅਦ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। ਇਸਦੇ ਚੱਲਦਿਆਂ ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿਚ ਅੱਜ 14 ਮਈ ਨੂੰ ਨਾਮਜ਼ਦਗੀਆਂ ਭਰਨ ਦਾ ਕੰਮ ਵੀ ਮੁਕੰਮਲ ਹੋ ਗਿਆ ਹੈ। ਨਾਮਜ਼ਦਗੀ ਪਰਚਿਆਂ ਦੀ ਜਾਂਚ ਪੜਤਾਲ ਦਾ ਕੰਮ ਭਲਕੇ 15 ਮਈ ਨੂੰ ਹੋਵੇਗਾ। ਇਸ ਤੋਂ ਬਾਅਦ ਜੇਕਰ ਕੋਈ ਉਮੀਦਵਾਰ ਆਪਣਾ ਨਾਮ ਵਾਪਸ ਲੈਣਾ ਚਾਹੁੰਦਾ ਹੈ ਤਾਂ ਉਹ 17 ਮਈ ਤੱਕ ਆਪਣਾ ਨਾਮ ਵਾਪਸ ਲੈ ਸਕਦਾ ਹੈ। ਜ਼ਿਕਰਯੋਗ ਹੈ ਕਿ ਭਾਰਤ ਵਿਚ ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਦਾ ਕੰਮ ਲੰਘੀ 19 ਅਪ੍ਰੈਲ ਨੂੰ ਸ਼ੁਰੂ ਹੋਇਆ ਸੀ ਅਤੇ ਇਹ 7 ਗੇੜਾਂ ਵਿਚ 1 ਜੂਨ ਨੂੰ ਨੇਪਰੇ ਚੜ੍ਹ ਜਾਵੇਗਾ।

Check Also

ਰਾਜਸਥਾਨ ਸਰਕਾਰ ਦੇ ਮੰਤਰੀ ਕਿਰੋੜੀਲਾਲ ਮੀਣਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਕਿਹਾ : ਮੁੱਖ ਮੰਤਰੀ ਜਾਂ ਪਾਰਟੀ ਨਾਲ ਮੇਰੀ ਕੋਈ ਨਾਰਾਜ਼ਗੀ ਨਹੀਂ ਜੈਪੁਰ/ਬਿਊਰੋ ਨਿਊਜ਼ : ਰਾਜਸਥਾਨ …