Breaking News
Home / ਕੈਨੇਡਾ / Front / ਅਰਵਿੰਦ ਕੇਜਰੀਵਾਲ ਭਲਕੇ ਸ੍ਰੀ ਦਰਬਾਰ ਸਾਹਿਬ ’ਚ ਟੇਕਣਗੇ ਮੱਥਾ

ਅਰਵਿੰਦ ਕੇਜਰੀਵਾਲ ਭਲਕੇ ਸ੍ਰੀ ਦਰਬਾਰ ਸਾਹਿਬ ’ਚ ਟੇਕਣਗੇ ਮੱਥਾ

ਕੇਜਰੀਵਾਲ ਅਤੇ ਭਗਵੰਤ ਮਾਨ ਰੋਡ ਸ਼ੋਅ ’ਚ ਵੀ ਕਰਨਗੇ ਸ਼ਮੂਲੀਅਤ
ਅੰਮਿ੍ਰਤਸਰ/ਬਿੳਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜ਼ਮਾਨਤ ਮਿਲਣ ਤੋਂ ਬਾਅਦ ਜੇਲ੍ਹ ਤੋਂ ਬਾਹਰ ਆ ਚੁੱਕੇ ਹਨ।  ਕੇਜਰੀਵਾਲ ਭਲਕੇ 16 ਮਈ ਦਿਨ ਵੀਰਵਾਰ ਨੂੰ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ’ਚ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣਗੇ। ਜ਼ਮਾਨਤ ਮਿਲਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਇਹ ਪਹਿਲੀ ਪੰਜਾਬ ਫੇਰੀ ਹੈ ਅਤੇ ਉਹ ਲੋਕ ਸਭਾ ਚੋਣਾਂ ਲਈ ‘ਆਪ’ ਉਮੀਦਵਾਰਾਂ ਦੇ ਹੱਕ ਵਿਚ ਅੰਮਿ੍ਰਤਸਰ ਤੋਂ ਪੰਜਾਬ ਵਿਚ ਚੋਣ ਪ੍ਰਚਾਰ ਦਾ ਆਗਾਜ਼ ਵੀ ਕਰਨਗੇ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ 16 ਮਈ ਸ਼ਾਮ 6 ਵਜੇ ਅੰਮਿ੍ਰਤਸਰ ਵਿਚ ਆਮ ਆਦਮੀ ਪਾਰਟੀ ਦੇ ਰੋਡ ਸ਼ੋਅ ਵਿਚ ਵੀ ਸ਼ਾਮਲ ਹੋਣਗੇ। ਇਸ ਦੌਰਾਨ ਉਹ ਅੰਮਿ੍ਰਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿਚ ਚੋਣ ਪ੍ਰਚਾਰ ਕਰਨਗੇ।

Check Also

ਪ੍ਰਕਾਸ਼ ਸਿੰਘ ਬਾਦਲ ਤੋਂ ‘ਫਖਰ-ਏ-ਕੌਮ’ ਖਿਤਾਬ ਵਾਪਸ ਲੈਣ ਦਾ ਫੈਸਲਾ

ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮਿਲਦੀਆਂ ਸਹੂਲਤਾਂ ਵਾਪਸ ਲੈਣ ਦੇ ਵੀ ਹੁਕਮ ਅੰਮਿ੍ਰ੍ਰਤਸਰ/ਬਿਊਰੋ ਨਿਊਜ਼ …